ਬੱਸੀ ਪਠਾਣਾਂ,ਉਦੇ ਧੀਮਾਨ: ਭਾਰਤੀਯ ਜਨਤਾ ਪਾਰਟੀ ਪੰਜਾਬ ਐਸੀ ਮੋਰਚਾ ਦੇ ਸੂਬਾ ਸਪੋਕਸਪਰਸਨ(ਬੁਲਾਰਾ)ਤੇ ਹਲਕਾ ਬੱਸੀ ਪਠਾਣਾ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਸਿੱਧੂਪੁਰ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਬੱਸੀ ਹਲਕੇ ਦੇ ਵੱਖ-ਵੱਖ ਮੰਦਰਾਂ ਵਿੱਚ ਨਤਮਸਤਕ ਹੋਏ।ਜਿੱਥੇ ਉਹਨਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪ੍ਰਾਚੀਨ ਸ਼੍ਰੀ ਰਾਮ ਮੰਦਰ ‘ਚ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਯੁਵਾ ਮੋਰਚਾ ਦੇ ਜਿਲ੍ਹਾ ਜਨਰਲ ਸਕੱਤਰ ਹਰਸ਼ ਗਰਗ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਰਾਮ ਮੰਦਰ ਕਮੇਟੀ ਮੈਂਬਰਾਂ ਵੱਲੋਂ ਮੰਦਰ ਵਿੱਖੇ ਪਹੁੰਚਣ ਤੇ ਕੁਲਦੀਪ ਸਿੰਘ ਸਿੱਧੂਪੁਰ ਦਾ ਜੈ ਸ਼੍ਰੀ ਰਾਮ ਦੇ ਨਾਮ ਦਾ ਪਟਕਾ ਪਾਕੇ ਵਿਸ਼ੇਸ਼ ਸਨਮਾਨ ਕੀਤਾ। ਕੁਲਦੀਪ ਸਿੰਘ ਸਿੱਧੂਪੁਰ ਨੇ ਸ਼੍ਰੀ ਕ੍ਰਿਸ਼ਨ ਦੇ ਜਨਮ ਦਿਨ ਦੀ ਹਲਕਾ ਵਾਸੀਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਹਰ ਧਰਮ ਦਾ ਸਤਿਕਾਰ ਅਤੇ ਧਾਰਮਿਕ ਪ੍ਰੰਪਰਾਵਾਂ ਦਾ ਆਦਰ ਕਰਨਾ ਚਾਹੀਦਾ ਹੈ।ਉਨਾਂ ਨੇ ਕਿਹਾ ਕਿ ਸਾਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੋਂ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ। ਉਨ੍ਹਾਂ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਦਿਖਾਏ ਗਏ ਦ੍ਰਿਸ਼ ਦੀ ਸ਼ਲਾਘਾ ਕੀਤੀ। ਇਸ ਮੌਕੇ ਰਾਮ ਮੰਦਰ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ, ਓਮ ਪ੍ਰਕਾਸ਼ ਗੌਤਮ,ਹਮਿੰਦਰ ਦਲਾਲ,ਮਾਰੂਤ ਮਲਹੌਤਰਾ,ਰਿਸ਼ੀ ਸਿੰਗਲਾ,ਪੰਕਜ਼ ਭਨੋਟ, ਰਾਜਨ ਭੱਲਾ,ਪੰਡਿਤ ਸੇਵਕ ਰਾਮ ਸ਼ਰਮਾਂ,ਅਤੁਲ ਸ਼ਰਮਾ, ਸੁਰਿੰਦਰ ਸਿੰਘ ਸ਼ਿੰਦਾ,ਕੁਲਦੀਪ ਪਾਠਕ ਤੋਂ ਇਲਾਵਾ ਸਮੂਹ ਕਮੇਟੀ ਮੈਬਰ ਹਾਜ਼ਰ ਸਨ।