ਡੀ.ਐਸ.ਪੀ. ਬੱਸੀ ਪਠਾਣਾਂ ਨੇ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਧਾਰਮਿਕ ਸੰਸਥਾਵਾਂ ਦੀ ਸੁਰੱਖਿਆ ਦਾ ਲਿਆ ਜਾਇਜਾ

ਬੱਸੀ ਪਠਾਣਾ, ਉਦੇ ਧੀਮਾਨ: ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਬੱਸੀ ਪਠਾਣਾਂ ਦੇ ਮੰਦਿਰਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਡੀ ਐਸ ਪੀ ਬੱਸੀ ਪਠਾਣਾਂ ਰਾਜ ਕੁਮਾਰ ਸ਼ਰਮਾ ਨੇ ਸਮੇਤ ਸਮੂਹ ਅਧਿਕਾਰੀਆਂ ਵਲੋਂ ਸਥਾਨਕ ਪ੍ਰਸਿੱਧ ਪ੍ਰਾਚੀਨ ਸ਼੍ਰੀ ਰਾਮ ਮੰਦਿਰ ਤੋਂ ਇਲਾਵਾ ਹੋਰ ਮਹੱਤਵਪੂਰਨ ਸਥਾਨਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆਂ । ਡੀ ਐਸ ਪੀ ਬੱਸੀ ਪਠਾਣਾਂ ਰਾਜ ਕੁਮਾਰ ਸ਼ਰਮਾ ਨੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਅਤੇ ਕਮੇਟੀ ਮੈਂਬਰਾਂ ਨੂੰ ਧਾਰਮਿਕ ਸਥਾਨਾਂ ਨੂੰ ਆਉਣ ਅਤੇ ਜਾਣ ਵਾਲੇ ਰਸਤਿਆਂ ਅਤੇ ਧਾਰਮਿਕ ਸਥਾਨਾਂ ਦੇ ਅੰਦਰ/ਬਾਹਰ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਨੂੰ ਨਿਰਵਿਘਨ ਚਾਲੂ ਰੱਖਣ ਦੀ ਹਦਾਇਤ ਕੀਤੀ ਤਾਂ ਜੋ ਸ਼ਰਧਾਲੂਆਂ ਤੇ ਨਜ਼ਰ ਰੱਖੀ ਜਾ ਸਕੇ । ਉਨ੍ਹਾਂ ਇਸ ਮੌਕੇ ਪ੍ਰਬੰਧਕਾਂ ਨੂੰ ਧਾਰਮਿਕ ਸਥਾਨਾਂ ਤੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਲਿਸ ਅਧਿਕਾਰੀ ਤੇ ਕਰਮਚਾਰੀ ਦੀ ਡਿਊਟੀ ਵੀ ਚੈਕ ਕੀਤੀ। ਉਨ੍ਹਾਂ ਨੇ ਇਸ ਮੌਕੇ ਆਵਾਮ ਨੂੰ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਜੇਕਰ ਕੋਈ ਅਣਪਛਾਤਾ ,ਗੈਰ ਸਮਾਜਿਕ ਅਨਸਰ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਿਸ ਕੰਟਰੋਲ ਰੂਮ ਤੇ ਇਤਲਾਹ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਅਣਸੁਖਾਵੀਂ ਘਟਨਾਂ ਹੋਣ ਤੋਂ ਰੋਕੀ ਜਾ ਸਕੇ । ਇਸ ਮੌਕੇ ਪ੍ਰਾਚੀਨ ਸ਼੍ਰੀ ਰਾਮ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਗਲਾ, ਪੰਕਜ਼ ਭਨੋਟ, ਪੰਡਿਤ ਸੇਵਕ ਰਾਮ ਸ਼ਰਮਾਂ,ਰਿਸ਼ੀ ਸਿੰਗਲਾ, ਸ਼ੈਂਕੀ ਤਾਂਗੜੀ, ਐਡਵੋਕੇਟ ਅੰਕੁਸ਼ ਖੱਤਰੀ, ਅਮਿਤ ਜਿੰਦਲ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *