ਡਾ. ਅਮਰ ਸਿੰਘ ਦਾ ਪਿੰਡਾ ਵਿੱਚ ਜਾਣਾ ਸ਼ਲਾਘਾਯੋਗ ਕਦਮ: ਡਾ. ਸਿਕੰਦਰ ਸਿੰਘ 

ਸਰਹਿੰਦ, ਥਾਪਰ:

ਜਿਲਾ ਕਾਂਗਰਸ ਕਮੇਟੀ ਫਤਿਹਗੜ ਸਾਹਿਬ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਕਿਹਾ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਪਿੰਡਾਂ ਦੀਆਂ ਸਫਾਂ ਵਿੱਚ ਬੈਠ ਕੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਉਲੀਕਿਆ ਪ੍ਰੋਗਰਾਮ ਸਹੀ ਸਮੇਂ ਤੇ ਚੁੱਕਿਆ ਸਲਾਘਾਯੋਗ ਕਦਮ ਹੈ। ਉਹਨਾਂ ਕਿਹਾ ਕਿ 10-10 ਪਿੰਡਾਂ ਦਾ ਕਲਸਟਰ ਬਣਾ ਕੇ ਇੱਕ ਸੇਵਾਦਾਰ ਦੇ ਰੂਪ ਵਿੱਚ ਉੱਥੇ ਦੇ ਲੋਕਾਂ ਵਿੱਚ ਬੈਠ ਕੇ ਉਹਨਾਂ ਦੀਆਂ ਦੁੱਖ ਤਕਲੀਫਾਂ ਪੁੱਛਣੀਆਂ ਤੇ ਉਹਨਾਂ ਦੇ ਦਿਲਾਂ ਦਾ ਦਰਦ ਜਾਨਣ ਲਈ ਅਜਿਹਾ ਪ੍ਰੋਗਰਾਮ ਬਹੁਤ ਜਰੂਰੀ ਸੀ। ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗਲਤ ਨੀਤੀਆਂ ਆਮ ਲੋਕਾਂ ਦੀ ਪਰੇਸ਼ਾਨੀ ਦਾ ਸਬੱਬ ਬਣ ਚੁੱਕੀਆਂ ਹਨ। ਉਹਨਾਂ ਕਿਹਾ ਕਿ ਅਜਿਹੀ ਲੋਕ ਪੱਖੀ ਸੋਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਮਨਰੇਗਾ ਵਰਗੀ ਯੋਜਨਾ ਤਿਆਰ ਕਰਨ ਵਿੱਚ ਅਹਿਮ ਹਿੱਸਾ ਪਾਉਣ ਵਾਲੇ ਸਾਬਕਾ ਆਈ ਏ ਐਸ ਡਾਕਟਰ ਅਮਰ ਸਿੰਘ ਦੀ ਹੀ ਹੋ ਸਕਦੀ ਹੈ। ਡਾ. ਸਿਕੰਦਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਣੀ ਨਿਕਾਸੀ, ਵਧੀਆ ਸੜਕਾਂ, ਸਿਹਤ ਤੇ ਹੋਰ ਬੁਨਿਆਦੀ ਸਹੂਲਤਾਂ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਹਲਕੇ ਦਾ ਵਿਕਾਸ ਪੂਰੀ ਤਰ੍ਹਾਂ ਠੱਪ ਹੋ ਚੁੱਕਿਆ ਹੈ, ਜਿਸ ਨਾਲ ਲੋਕ ਸਰਕਾਰ ਤੋਂ ਦੁਖੀ ਹਨ। ਉਹਨਾਂ ਕਿਹਾ ਕਿ ਅੱਜ ਪੰਜਾਬ ਵਿਚ ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਲਿਆਂ ਵਿੱਚ ਆਮ ਲੋਕ ਹੀ ਨਹੀਂ ਮੁਲਾਜ਼ਮ ਵੀ ਸ਼ਾਮਿਲ ਹਨ, ਜਿਸ ਤੋਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦਾ ਆਸਾਨੀ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਸੂਬੇ ਵਿੱਚ ਜਲਦ ਹੀ ਹੋਣ ਵਾਲੀਆਂ ਜਿਮਨੀ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ।

Leave a Reply

Your email address will not be published. Required fields are marked *