ਭਾਰਤੀਯ ਬਹਾਵਲਪੁਰ ਮਹਾਸੰਘ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ

ਬੱਸੀ ਪਠਾਣਾਂ,ਉਦੇ ਧੀਮਾਨ: ਭਾਰਤੀਯ ਬਹਾਵਲਪੁਰ ਮਹਾਸੰਘ ਦੇ ਅਹੁਦੇਦਾਰਾਂ ਦੀ ਮੀਟਿੰਗ ਮਹਾਸੰਘ ਦੇ ਪੰਜਾਬ ਪ੍ਰਧਾਨ ਬਲਦੇਵ ਕ੍ਰਿਸ਼ਨ ਹਸੀਜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਦੀ ਅਗਵਾਈ ਹੇਠ ਹੈ। ਕਿਸ਼ੋਰੀ ਲਾਲ ਚੁੱਘ ਨੇ ਕਿਹਾ ਕਿ ਮੀਟਿੰਗ ਦੌਰਾਨ ਮਹਾਸੰਘ ਵੱਲੋ ਕੁੱਝ ਮਤੇ ਪਾਸ ਕੀਤੇ ਗਏ। ਜਿਸ ਵਿੱਚ ਹਰ ਮਹੀਨੇ ਮਹਾਸੰਘ ਅਹੁਦੇਦਾਰਾਂ ਦੀ ਮੀਟਿੰਗ ਰੱਖੀ ਜਾਵੇਗੀ। ਉਨਾਂ ਕਿਹਾ ਕਿ ਕੋਈ ਵੀ ਬਹਾਵਲਪੁਰ ਬਰਾਦਰੀ ਦਾ ਵਿਅਕਤੀ ਮੀਟਿੰਗ ਦੌਰਾਨ ਆਪਣੀ ਗੱਲ ਰੱਖ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਭਾਰਤੀਯ ਬਹਾਵਲਪੁਰ ਮਹਾਸੰਘ ਵੱਲੋ ਮਹਾਸੰਘ ਦੇ ਅਹੁਦੇਦਾਰਾਂ ਦੇ ਸਹਿਯੋਗ ਨਾਲ ਫਰੀ ਮੈਡੀਕਲ ਚੈੱਕਅਪ ਲਗਾਇਆ ਜਾਵੇਗਾ। ਜਿਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਓਮ ਪ੍ਰਕਾਸ਼ ਮੁਖੇਜਾ ਚੇਅਰਮੈਨ, ਅਰਜੁਨ ਸੇਤੀਆ ਜਨਰਲ ਸਕੱਤਰ, ਕਮਲਜੀਤ ਛਾਬੜਾ, ਗੋਪਾਲ ਕ੍ਰਿਸ਼ਨ ਹਾਜ਼ਰ ਸਨ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ