ਬਸੀ ਪਠਾਣਾਂ, ਉਦੇ ਧੀਮਾਨ: ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਪ੍ਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਅਤੇ ਪੋ੍ਜੈਕਟ ਚੇਅਰਮੈਨ ਰਕੇਸ਼ ਗੁਪਤਾ ਦੀ ਦੇਖਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਦਪੁਰ ਕਲੋੜ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਟਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਮਾਣਯੋਗ ਆਈ. ਪੀ. ਐਸ. ਸੀਨੀਅਰ ਕਪਤਾਨ ਪੁਲਿਸ ਡਾਕਟਰ ਰਵਜੋਤ ਕੋਰ ਗਰੇਵਾਲ ਸ੍ਰੀ ਫਤਿਹਗੜ੍ਹ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਗੁਰਪਰਤਾਪ ਸਿੰਘ ਡੀਐੱਸਪੀ ਟ੍ਰੈਫਿਕ ਸ੍ਰੀ ਫਤਿਹਗੜ੍ਹ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਟਰੈਫਿਕ ਐਡਵਾਇਜਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਏ ਐੱਸ ਆਈ ਰਾਜਵਿੰਦਰ ਸਿੰਘ, ਏ ਐੱਸ ਆਈ ਹੰਸ ਰਾਜ ਟਰੈਫ਼ਿਕ ਇੰਨਚਾਰਜ ਬੱਸੀ ਪਠਾਣਾਂ/ਸਰਹੱਦ, ਖਮਾਣੋਂ, S/C ਦਵਿੰਦਰ ਸਿੰਘ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਹੋਏ। ਉਹਨਾਂ ਵਲੋਂ ਵਿਦਿਆਰਥੀਆਂ ਅਤੇ ਸਟਾਫ ਨੂੰ ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ ਅਤੇ ਰੋਡ ਸੇਫਟੀ ਬਾਰੇ ਜਾਣਕਾਰੀ ਦਿੱਤੀ ਗਈ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਦਸਿਆ ਗਿਆ ।ਜਿਸ ਵਿੱਚ ਸਾਰਿਆ ਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਦੋ ਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਦੀ ਵਰਤੋਂ ਕਰਨ, ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ । ਵਹੀਕਲਾਂ ਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ। ਅੰਤ ਵਿੱਚ ਪੀ੍ਸ਼ਦ ਵਲੋਂ ਟਰੈਫਿਕ ਇੰਚਾਰਜ ਰਾਜਵਿੰਦਰ ਸਿੰਘ, ਹੰਸ ਰਾਜ ਅਤੇ ਦਵਿੰਦਰ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਉਨ੍ਹਾਂ ਵਲੋਂ ਪੀ੍ਸ਼ਦ ਵਲੋਂ ਕਿਤੇ ਜਾ ਰਹੇ ਸਮਾਜਸੇਵੀ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੀ੍ਸ਼ਦ ਸਮਾਜਸੇਵੀ ਕਾਰਜਾਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੀ ਹੈ। ਪੀ੍ਸ਼ਦ ਪ੍ਧਾਨ ਮਨੋਜ ਕੁਮਾਰ ਭੰਡਾਰੀ ਵਲੋਂ ਆਏ ਮਹਿਮਾਨਾਂ ਦਾ, ਸਕੂਲ ਪਿ੍ੰਸੀਪਲ, ਸਟਾਫ, ਵਿਦਿਆਰਥੀਆਂ ਅਤੇ ਪੀ੍ਸ਼ਦ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਪਿ੍ੰਸੀਪਲ ਸ਼ੀ੍ਮਤੀ ਸਤਬੀਰ ਕੌਰ, ਹਰਮੀਤ ਬਾਜਵਾ, ਸੂਬਾ ਸੰਗਠਨ ਮੰਤਰੀ ਰਮੇਸ਼ ਮਲਹੋਤਰਾ, ਪ੍ਰਦੀਪ ਮਲਹੋਤਰਾ, ਧਰਮਿੰਦਰ ਬਾਂਡਾ ਸਹਿਤ ਸਮੂਹ ਸਟਾਫ ਹਾਜ਼ਰ ਰਿਹਾ।