ਰਾਜ ਕੁਮਾਰ ਨੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਦਾ ਚਾਰਜ ਸੰਭਾਲਿਆ

ਬੱਸੀ ਪਠਾਣਾਂ,ਉਦੇ ਧੀਮਾਨ: ਰਾਜ ਕੁਮਾਰ ਨੇ ਅੱਜ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ ਦਾ ਚਾਰਜ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਮਾਨਸਾ ਵਿਖੇ ਬਤੌਰ ਡੀ.ਪੀ.ਆਰ.ਓ. ਤਾਇਨਾਤ ਸਨ। ਚਾਰਜ ਸੰਭਾਲਣ ਤੋਂ ਪਹਿਲਾਂ ਰਾਜ ਕੁਮਾਰ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਹਰੇਕ ਵਿਅਕਤੀ ਤੱਕ ਪਹੁੰਚਾਉਣ ਲਈ ਉਹ ਪੂਰੀ ਇਮਾਨਦਾਰੀ ਤੇ ਦ੍ਰਿੜਤਾ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਮੀਡੀਆ ਵਿਚਾਲੇ ਇੱਕ ਕੜੀ ਦੀ ਤੌਰ ਤੇ ਕੰਮ ਕਰਨਗੇ। ਉਨ੍ਹਾਂ ਪੱਤਰਕਾਰ ਭਾਈਚਾਰੇ ਨੂੰ ਵਿਸ਼ਵਾਸ਼ ਦਿਵਾਇਆ ਕਿ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਸਰਕਾਰ ਨਾਲ ਤਾਲਮੇਲ ਕਰਕੇ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ।

 

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ