Home ਪੰਜਾਬ ਭਾਜਪਾ ਮੈਂਬਰਸ਼ਿਪ ਮੁਹਿੰਮ ਵਿੱਚ ਲੋਕ ਆਪ ਮੁਹਾਰੇ ਹਿੱਸਾ ਲੈ ਰਹੇ ਹਨ —...

ਭਾਜਪਾ ਮੈਂਬਰਸ਼ਿਪ ਮੁਹਿੰਮ ਵਿੱਚ ਲੋਕ ਆਪ ਮੁਹਾਰੇ ਹਿੱਸਾ ਲੈ ਰਹੇ ਹਨ — ਕੁਲਦੀਪ ਸਿੰਘ ਸਿੱਧੂਪੁਰ

ਬੱਸੀ ਪਠਾਣਾ, ਉਦੇ ਧੀਮਾਨ: ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਕੁਲਦੀਪ ਸਿੰਘ ਸਿੱਧੂਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਜਿਹੜੀ ਕਿ ਹੋਰ ਸਿਆਸੀ ਪਾਰਟੀਆਂ ਨਾਲੋਂ ਸਭ ਤੋਂ ਵੱਡੀ ਪਾਰਟੀ ਮੰਨੀ ਜਾਂਦੀ ਹੈ ।ਹੁਣ ਇਸ ਦੇ ਮੈਂਬਰਾਂ ਦੀ ਗਿਣਤੀ ਵਧ ਕੇ ਕਈ ਗੁਣਾ ਹੋਰ ਹੋਣ ਵਾਲੀ ਹੈ । ਕਿਉਂਕਿ ਜੇਕਰ ਗੱਲ ਪੰਜਾਬ ਦੀ ਕਰੀਏ ਤਾਂ ਪੰਜਾਬ ਦੇ ਲੋਕ ਦੇ ਲੋਕ ਸਮਝ ਚੁੱਕੇ ਹਨ , ਕਿ ਭਾਰਤੀ ਜਨਤਾ ਪਾਰਟੀ ਹੀ ਦੇਸ਼ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਜਾ ਸਕਦੀ ਹੈ । ਅਤੇ ਆਮ ਜਨ ਜੀਵਨ ਨੂੰ ਸਹੂਲਤਾਂ ਦੇ ਕੇ ਦੇ ਸਕਦੀ ਹੈ । ਸਿੱਧੂਪੁਰ ਨੇ ਕਿਹਾ ਕਿ ਕੇਂਦਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਆਮ ਲੋਕਾਂ ਨੂੰ ਉਹਨਾਂ ਬਾਰੇ ਦੱਸਿਆ ਜਾ ਰਿਹਾ ਹੈ । ਹਲਕਾ ਬਸੀ ਪਠਾਣਾ ਦੇ ਕਈ ਪਿੰਡਾਂ ਦਾ ਦੌਰਾ ਕਰਦਿਆਂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ 2027 ਦੇ ਵਿੱਚ ਲੋਕ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਦੇ ਲਈ ਉਤਾਵਲੇ ਹਨ । ਕਿਉਂਕਿ ਜੇਕਰ ਗਰੀਬਾਂ ਦੀ ਕਿਸੇ ਨੇ ਸਾਰ ਲਈ ਹੈ ਤਾਂ ਇੱਕੋ ਇੱਕ ਪਾਰਟੀ ਭਾਰਤੀ ਜਨਤਾ ਪਾਰਟੀ ਹੈ । ਜਿਨਾਂ ਨੇ ਬਿਨਾਂ ਕਿਸੇ ਭੇਦਭਾਵ ਦੇਸ਼ ਨੂੰ ਵਿਕਾਸ ਪੱਖੋਂ ਵਿਕਸਤ ਕੀਤਾ ਹੈ , ਅਤੇ ਗਰੀਬਾਂ ਦੇ ਮਿਆਰ ਨੂੰ ਉੱਚਾ ਚੁੱਕਣ ਦਾ ਕੰਮ ਕੀਤਾ ਹੈ । ਸਿੱਧੂਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਿਸੇ ਵੀ ਵਾਅਦੇ ਤੇ ਪੂਰਾ ਨਾ ਉਤਰ ਕੇ ਲੋਕਾਂ ਦੇ ਮਨ ਵਿੱਚੋਂ ਆਪਣਾ ਵਜੂਦ ਗਵਾ ਬੈਠੀ ਹੈ । ਉਹਨਾਂ ਨੇ ਕਿਹਾ ਕਿ ਕੇਂਦਰ ਵੱਲੋਂ ਆ ਰਹੀਆਂ ਸਕੀਮਾਂ ਨੂੰ ਪੰਜਾਬ ਸਰਕਾਰ ਇਨ ਬਿੱਲ ਲਾਗੂ ਕਰੇ ਤਾਂ ਜੋ ਗਰੀਬ ਲੋਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ । ਉਹਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਮੈਂਬਰਸ਼ਿਪ ਮੁਹਿੰਮ ਦੇ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਦਾ ਮੈਂਬਰ ਬਣ ਕੇ ਦੇਸ਼ ਦੀ ਸੇਵਾ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਚ ਆਪਣਾ ਆਸ਼ੀਰਵਾਦ ਦੇ ਕੇ ਹਿੱਸਾ ਪਾਉਣ ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਵਾਸੀਆਂ ਵਿੱਚੋਂ ਕੇਸਰ ਸਿੰਘ ,ਗੁਰਨਾਮ ਸਿੰਘ ,ਇਕਬਾਲ ਸਿੰਘ ,ਸੁਖਦੇਵ ਸਿੰਘ ,ਬਲਿਹਾਰ ਸਿੰਘ , ਜਗਰੂਪ ਸਿੰਘ , ਹਿੰਮਤ ਸਿੰਘ ਆਦਿ ਹਾਜਰ ਸਨ ।

LEAVE A REPLY

Please enter your comment!
Please enter your name here