ਪੰਜਾਬ ਸਰਕਾਰ ਵਲੋਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਧਾਉਣ ਤੇ ਬਿਜਲੀ ਸਬਸਿਡੀ ਖਤਮ ਕਰਨ ਦਾ ਫੈਸਲਾ ਨਿੰਦਣਯੋਗ-ਗੌਤਮ

ਬੱਸੀ ਪਠਾਣਾ, ਉਦੇ ਧੀਮਾਨ: ਭਾਰਤੀਯ ਜਨਤਾ ਪਾਰਟੀ ਬੱਸੀ ਮੰਡਲ ਦੇ ਜਨਰਲ ਸਕੱਤਰ ਓਮ ਪ੍ਰਕਾਸ਼ ਗੌਤਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਅਤੇ ਬਿਜਲੀ ‘ਤੇ 3 ਰੁਪਏ ਦੀ ਸਬਸਿਡੀ ਖਤਮ ਕਰਨਾ ਪੰਜਾਬ ਦੇ ਲੋਕਾਂ ਨਾਲ ਵੱਡੀ ਬੇਇਨਸਾਫੀ ਹੈ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਲੋਕਾਂ ਨੂੰ ਝੂਠ ਬੋਲਕੇ ਤੇ ਵੱਡੇ-ਵੱਡੇ ਸੁਪਨੇ ਦਿਖਾਕੇ ਵੋਟਾਂ ਵੋਟਾਂ ਮੰਗੀਆਂ ਸਨ। ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵਿੱਚੋਂ ਇਕ ਵਾਅਦਾ ਪੂਰਾ ਨਹੀਂ ਕੀਤਾ। ਸਗੋਂ ਪੰਜਾਬ ਦੇ ਲੋਕਾਂ ‘ਤੇ ਤਰ੍ਹਾਂ-ਤਰ੍ਹਾਂ ਦੇ ਟੈਕਸ ਲਗਾਕੇ ਅਤੇ ਸਬਸਿਡੀਆਂ ਖਤਮ ਕਰਕੇ ਪੰਜਾਬ ਦੀ ਜਨਤਾ ‘ਤੇ ਹੋਰ ਬੋਝ ਪਾਇਆ ਜਾ ਰਿਹਾ ਹੈ।ਜਿਸ ਕਾਰਨ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਜਿਊਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ ਅਤੇ ਪਰਿਵਾਰ ਮੁਸ਼ਕਲ ਤੋਂ ਲੰਘ ਰਹੇ ਹਨ, ਦੂਜੇ ਪਾਸੇ ਸਰਕਾਰ ਸਾਰੇ ਵਿਧਾਇਕਾਂ ਦੀ ਤਨਖਾਹ 85000 ਰੁਪਏ ਤੋਂ ਵਧਾ ਕੇ 3 ਲੱਖ ਰੁਪਏ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੇ ਸਾਰੇ ਵਿਧਾਇਕਾਂ ਦਾ ਬੋਝ ਆਮ ਜਨਤਾ ‘ਤੇ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪੰਜਾਬ ਸਰਕਾਰ ਨਿੱਤ ਨਵੇਂ ਫੈਸਲੇ ਲੈ ਕੇ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਅਤੇ ਸਮਾਜ ਦਾ ਹਰ ਵਰਗ ‘ਆਪ’ ਸਰਕਾਰ ਨੂੰ ਵੋਟਾਂ ਪਾ ਕੇ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ। ਭਾਰਤੀ ਜਨਤਾ ਪਾਰਟੀ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕਰਦੀ ਹੈ ਅਤੇ ਚਿਤਾਵਨੀ ਦਿੰਦੀ ਹੈ ਕਿ ਸਰਕਾਰ ਆਪਣੀਆਂ ਗਲਤ ਹਰਕਤਾਂ ਤੋਂ ਗੁਰੇਜ਼ ਕਰੇ, ਨਹੀਂ ਤਾਂ ਪੰਜਾਬ ਦੇ ਲੋਕ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋਣਗੇ। ਕਿਹਾ ਕਿ ਆਉਣ ਵਾਲੇ ਸਮੇਂ ‘ਚ ਪੰਜਾਬ ਦੇ ਲੋਕ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਚੁੱਕੇ ਹਨ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ