ਐਕਸਿਸ ਬੈਂਕ ਦੇ ਮੈਨੇਜਰ ਨੂੰ ਰਾਜੇਸ਼ ਸਿੰਗਲਾ ਕੀਤਾ ਸਨਮਾਨਿਤ

ਸਥਾਨਕ ਐਕਸਿਸ ਬੈਂਕ ਦੇ ਬ੍ਰਾਂਚ ਮੈਨੇਜਰ ਅਮਨਪੁਨਿਤ ਸਿੰਘ ਵੱਲੋਂ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨਾਲ ਉਨਾਂ ਦੇ ਦਫ਼ਤਰ ਪੁਰਾਣੀ ਅਨਾਜ ਮੰਡੀ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਬੈਂਕ ਮੈਨੇਜਰ ਅਮਨਪੁਨਿਤ ਸਿੰਘ ਨੇ ਬੈਂਕ ਪ੍ਰਤੀ ਸਹਿਯੋਗ ਦੀ ਮੰਗ ਕਰਦਿਆ, ਉਨ੍ਹਾਂ ਨੂੰ ਬੈਂਕ ਦੀਆਂ ਲਾਭਕਾਰੀ ਸਕੀਮਾਂ ਵਾਰੇ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਆੜਤੀ ਵਰਗ ਨੂੰ ਬੈਂਕ ਨਾਲ ਜੋੜਨ ਦੀ ਅਪੀਲ ਕੀਤੀ। ਇਸ ਮੌਕੇ ਰਾਜੇਸ਼ ਸਿੰਗਲਾ ਨੇ ਬੈਂਕ ਦੇ ਮੈਨੇਜਰ ਅਮਨ ਪੁਨਿਤ ਸਿੰਘ ਨੂੰ ਸਿਰਪਾਓ ਪਾਕੇ ਸਨਮਾਨਿਤ ਕੀਤਾ ਅਤੇ ਸਮੂਹ ਆੜਤੀਆ ਵੱਲੋ ਬੈਂਕ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਦਿੱਤਾ| ਇਸ ਮੌਕੇ ਸਮਾਜ ਸੇਵੀ ਡਾ. ਰਾਜੇਸ਼ ਸ਼ਰਮਾ, ਨੌਰੰਗ ਸਿੰਘ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ