ਗੁੱਗਾ ਮਾੜੀ ਮੇਲਾ ਤੇ ਕਬੱਡੀ ਟੂਰਨਾਮੈਂਟ ਦੇ ਸਬੰਧੀ ਹੋਈ ਮੀਟਿੰਗ

ਬੱਸੀ ਪਠਾਣਾਂ, ਉਦੇ ਧੀਮਾਨ : ਜਿਲਾ ਫ਼ਤਹਿਗੜ ਸਾਹਿਬ ਦੇ ਅਧੀਨ ਪੈਂਦੇ ਪਿੰਡ ਭੱਲਮਾਜਰਾ ਵਿਖੇ ਗੁੱਗਾ ਮਾੜੀ ਮੇਲਾ ਅਤੇ ਕਬੱਡੀ ਟੂਰਨਾਮੈਂਟ ਖਾਲਸਾ ਯੂਥ ਸਪੋਰਟਸ ਕਲੱਬ ਤੇ ਨਗਰ ਨਿਵਾਸੀਆਂ ਵੱਲੋਂ ਸਾਂਝੇ ਤੌਰ ਤੇ ਮਿਤੀ 24 ਤੋਂ 26 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੰਦੀਪ ਕੁਮਾਰ ਭੱਲਮਾਜਰਾ ਨੇ ਕਿਹਾ ਕਿ ਪਿੰਡ ਵਿੱਚ ਕਮੇਟੀ ਮੈਂਬਰਾਂ ਅਤੇ ਨਗਰ ਨਿਵਾਸੀਆਂ ਦੀ ਸਾਂਝੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਪ੍ਰੋਗਰਾਮ ਸਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਕਈ ਅਹਿਮ ਫੈਸਲੇ ਵੀ ਲਏ ਗਏ ਜਿਵੇਂ ਕਿ ਖਿਡਾਰੀਆਂ ਤੇ ਦਰਸ਼ਕਾਂ ਦੀ ਸਹੂਲਤ ਲਈ ਲੰਗਰ ਪਾਣੀ ਦੇ ਨਾਲ-ਨਾਲ ਹੋਰ ਵੀ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੂਰ ਦੁਰਾਡੇ ਤੋਂ ਆਉਣ ਵਾਲੇ ਖਿਡਾਰੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆ ਸਕੇ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦਾ ਸਨਮਾਨ ਵੱਡੇ ਇਨਾਮਾਂ ਨਾਲ ਕੀਤਾ ਜਾਵੇਗਾ ਤਾਂ ਜੋ ਖਿਡਾਰੀਆਂ ਦੀ ਖੇਡਾਂ ਪ੍ਰਤੀ ਰੁਚੀ ਹੋਰ ਵੀ ਜਿਆਦਾ ਵਧੇ ਅਤੇ ਨੌਜਵਾਨ ਤੰਦਰੁਸਤ ਬਣੇ ਰਹਿਣ ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਨਾਂ ਕਿਹਾ ਕਿ ਜਲਦੀ ਹੀ ਟੂਰਨਾਮੈਂਟ ਦਾ ਪੋਸਟਰ ਵੀ ਜਾਰੀ ਕੀਤਾ ਜਾਵੇਗਾ| ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਮਾਜ ਸੇਵੀ ਸੰਦੀਪ ਕੁਮਾਰ ਭੱਲਮਾਜਰਾ, ਬਰਿੰਦਰ ਸਿੰਘ ਖੁੱਬੜ, ਪਰਮਿੰਦਰ ਸਿੰਘ ਖੱਟੜਾ, ਜਗਤਾਰ ਸਿੰਘ, ਜਗਜੀਤ ਸਿੰਘ, ਮਾਸਟਰ ਬਲਦੇਵ ਸਿੰਘ, ਹਰਵਿੰਦਰ ਸਿੰਘ, ਠੇਕੇਦਾਰ ਅਵਤਾਰ ਸਿੰਘ, ਕਿੰਦਰ ਸਿੰਘ ਭੱਲਮਾਜਰਾ, ਰਾਮ ਸਿੰਘ,ਸੁਖਵਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਮਲਕੀਤ ਸਿੰਘ ਖੱਟੜਾ, ਜਿੰਦਰ ਖੱਟੜਾ, ਬਲਦੇਵ ਸਿੰਘ ਆਦਿ ਸ਼ਾਮਲ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ