ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਵਿਧਾਇਕ ਹੈਪੀ

ਸਰਕਾਰ ਨੇ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ 47 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀ ਸਰਕਾਰੀ ਨੌਕਰੀ

ਬੱਸੀ ਪਠਾਣਾਂ/ ਖਮਾਣੋਂ, ਰੂਪ ਨਰੇਸ਼:

ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਹੁਣ ਆਮ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਖੱਜਲ ਖੁਆਰ ਨਹੀਂ ਹੋਣਾ ਪੈ ਰਿਹਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਆਪਣੀਆਂ ਮੁਸ਼ਕਲਾਂ ਦੇ ਹੱਲ ਵਾਸਤੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਦੇ ਰਹਿੰਦੇ ਸਨ ਪ੍ਰੰਤੂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਸੀ ਹੁੰਦਾ ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ, ਜੇਕਰ ਕਿਤੇ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਹੱਲ ਕੀਤੀ ਜਾ ਰਹੀ ਹੈ।

ਹਲਕਾ ਵਿਧਾਇਕ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਵਾਸਤੇ ਸਖਤ ਕਦਮ ਉਠਾਏ ਜਾ ਰਹੇ ਹਨ ਅਤੇ ਸਰਕਾਰ ਵੱਲੋਂ 47 ਹਜ਼ਾਰ ਤੋਂ ਵੱਧ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਬਿਨਾਂ ਕਿਸੇ ਰਿਸ਼ਵਤ ਤੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦੇ ਕੇ ਇੱਕ ਰਿਕਾਰਡ ਸਥਾਪਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਜ਼ਰੂਰੀ ਕੰਮ ਉਨ੍ਹਾਂ ਦੇ ਘਰਾਂ ਨੇੜੇ ਹੋ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਜਨ ਸੁਵਿਧਾ ਕੈਂਪਾਂ ਵਿੱਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੁੰਦਾ ਹੈ ਉਥੇ ਹੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਕਾਰਵਾਈ ਵੀ ਅਰੰਭੀ ਜਾਂਦੀ ਹੈ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਹਰੇਕ ਯੋਗ ਨਾਗਰਿਕ ਤੱਕ ਲਾਭ ਪਹੁੰਚਾਇਆ ਜਾ ਸਕੇ।

ਵਿਧਾਇਕ ਨੇ ਕਿਹਾ ਕਿ ਮੌਜੂਦਾ ਸਰਕਾਰ ਰੋਜ਼ਾਨਾਂ ਲੋਕਾਂ ਦੀਆਂ ਸਹੂਲਤਾਂ ਨੁੰ ਮੁੱਖ ਰੱਖਕੇ ਫੈਸਲੇ ਕਰ ਰਹੀ ਹੈ ਅਤੇ ਹੁਣ ਸਰਕਾਰ ਵੱਲੋਂ 500 ਗਜ਼ ਤੱਕ ਦੇ ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖ਼ਤਮ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ‘ਤੇ ਡੀ.ਸੀ. ਦਫ਼ਤਰਾਂ ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਸਥਾਪਤ ਕਰਨਾ ਵੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੇ ਹੱਲ ਵਿੱਚ ਅਹਿਮ ਭੂਮਿਕਾ ਅਦਾ ਕਰ ਰਹੇ ਹਨ।

ਇਸ ਮੌਕੇ ਰਸ਼ਪਿੰਦਰ ਸਿੰਘ ਕਲੋਂਦੀ, ਕਸ਼ਮੀਰ ਸਿੰਘ ਰਸੂਲਪੁਰ, ਅਮਰਜੀਤ ਸਿੰਘ ਮੰਡਲਾ, ਮਨਪ੍ਰੀਤ ਸਿੰਘ ਸੋਮਲ, ਰਾਜ ਪੂਰੀ, ਸੋਨੀ ਸੈਂਪਲਾ, ਬਲਜਿੰਦਰ ਸਿੰਘ ਰਸੂਲਪੁਰ, ਇੰਦਰਜੀਤ ਸਿੰਘ ਰੁਪਾਲਹੇੜੀ, ਪ੍ਰੀਤ ਚੀਮਾ ਹਾਜ਼ਰ ਰਹੇ।

Leave a Reply

Your email address will not be published. Required fields are marked *