ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧ ਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ

ਬੱਸੀ ਪਠਾਣਾ,ਉਦੇ ਧੀਮਾਨ: ਡੇਰਾ ਬਾਬਾ ਬੁੱਧ ਦਾਸ ਵਿਖੇ ਡੇਰਾ ਮਹੰਤ ਡਾ.ਸਿਕੰਦਰ ਸਿੰਘ ਦੀ ਅਗਵਾਈ ਹੇਠ ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਡੇਰੇ ਦੇ ਮਹੰਤ ਡਾ ਸਿਕੰਦਰ ਸਿੰਘ ਨੇ ਬਾਬਾ ਜੀ ਦੇ ਦਰਬਾਰ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੇ ਬਾਬਾ ਜੀ ਦੇ ਦਰਬਾਰ ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਧਾਰਮਿਕ ਸਮਾਗਮਾਂ ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਧਾਰਮਿਕ ਸਮਾਗਮ ਦੌਰਾਨ ਡੇਰੇ ਦੀ ਮੁੱਖ ਸੇਵਿਕਾ ਰੇਨੂੰ ਹੈਪੀ ਵੱਲੋਂ ਬਾਬਾ ਜੀ ਦੇ ਨਾਮ ਦਾ ਗੁਣਗਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਡੇਰੇ ਦੇ ਸੇਵਾਦਾਰ ਡਾ. ਆਫਤਾਬ ਸਿੰਘ, ਡਾ.ਸਤ ਪ੍ਰਕਾਸ਼ ਸ਼ਰਮਾ,ਹਰਚੰਦ ਸਿੰਘ ਡੂਮਛੇੜੀ, ਕਰਨੈਲ ਸਿੰਘ, ਦੀਦਾਰ ਸਿੰਘ, ਗੁਰਸ਼ੇਰ ਸਿੰਘ, ਰਾਮ ਰੱਖਾ, ਕੁਲਵਿੰਦਰ ਸਿੰਘ,ਰਿੰਕੂ ਬਾਜਵਾ, ਪਿਆਰਾ ਸਿੰਘ, ਲਾਭ ਸਿੰਘ, ਸੁਰਿੰਦਰ ਸ਼ਰਮਾਂ ਲਵਲੀ, ਅੰਮ੍ਰਿਤ ਬਾਜਵਾ, ਸੁੱਖਾ ਬਾਜਵਾ, ਸਨਮ ਬਾਜਵਾ, ਤਿਰਲੋਕ ਸਿੰਘ ਬਾਜਵਾ, ਬਲਦੇਵ ਸਿੰਘ, ਜਤਿੰਦਰ ਸਿੰਘ, ਜੋਰਾ ਬਾਜਵਾ, ਗੋਪੀ, ਜਸਪਾਲ ਸਿੰਘ ਆਦਿ ਹਾਜ਼ਰ ਸਨ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ