ਪੰਜਾਬ ਮਹਿਲਾਂ ਕਾਗਰਸ ਨੇ ਭਰਤੀ ਮੁਹਿੰਮ ਦਾ ਕੀਤਾ ਅਗਾਜ਼-ਡਾ.ਅਮਨਦੀਪ ਢੋਲੇਵਾਲ

ਬੱਸੀ ਪਠਾਣਾਂ,ਉਦੇ ਧੀਮਾਨ: ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਨਤਾਸ਼ਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਮਹਿਲਾ ਕਾਂਗਰਸ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ 200 ਤੋਂ ਵੱਧ ਪੰਜਾਬ ਮਹਿਲਾ ਕਾਂਗਰਸ ਦੇ ਅਹੁਦੇਦਾਰ ਤੇ ਜ਼ਿਲਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਸਾਹਿਬਾਨ ਨੇ ਹਿੱਸਾ ਲਿਆ। ਇਸ ਮੌਕੇ ਪੰਜਾਬ ਮਹਿਲਾ ਕਾਂਗਰਸ ਦੇ ਆਬਜ਼ਰਵਰ ਨਤਾਸ਼ਾ ਸ਼ਰਮਾ ਨੇ ਪੰਜਾਬ ਮਹਿਲਾ ਕਾਂਗਰਸ ਦੀ ਆਨਲਾਈਨ ਮੈਂਬਰਸ਼ਿਪ ਡਰਾਈਵ ਦੀ ਸ਼ੁਰੂਆਤ ਕਰਦਿਆਂ ਸਮੂਹ ਅਹੁਦੇਦਾਰਾਂ ਤੇ ਆਗੂਆਂ ਨੂੰ ਆਨਲਾਈਨ ਮੈਂਬਰਸ਼ਿਪ ਡਰਾਈਵ ਮੁਹਿੰਮ ਦਾ ਤਰੀਕਾ ਅਤੇ ਜਾਣਕਾਰੀ ਦਿੱਤੀ। ਇਸ ਮੌਕੇ ਡਾ.ਅਮਨਦੀਪ ਢੋਲੇਵਾਲ ਮੀਤ ਪ੍ਰਧਾਨ ਪੰਜਾਬ ਮਹਿਲਾ ਕਾਂਗਰਸ ਨੇ ਸਾਰਿਆਂ ਨੂੰ ਮਹਿਲਾ ਕਾਂਗਰਸ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਮਹਿਲਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਲਕਾ ਲਾਂਬਾ ਦੇ ਦਿਸ਼ਾ ਨਿਰਦੇlਸ਼ਾ ਉੱਤੇ ਅੱਜ ਪੰਜਾਬ ਮਹਿਲਾ ਕਾਂਗਰਸ ਦੀ ਮੈਬਰਸ਼ਿਪ ਡਰਾਈਵ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਕਿਹਾ ਕਿ ਪੰਜਾਬ ਮਹਿਲਾ ਕਾਂਗਰਸ ਦੀ ਇਹ ਭਰਤੀ ਆਨਲਾਈਨ ਕੀਤੀ ਜਾਵੇਗੀ ਅਤੇ ਇਸ ਦੀ ਫੀਸ 100 ਰੁਪਏ ਪ੍ਰਤੀ ਮੈਂਬਰ ਰੱਖੀ ਗਈ ਹੈ। ਮਹਿਲਾਵਾਂ ਨੂੰ ਕਾਂਗਰਸ ਨਾਲ ਜੋੜਕੇ ਉਹਨਾਂ ਦੀ ਆਵਾਜ ਨੂੰ ਬਲ ਦੇਣ ਲਈ ਮਹਿਲਾ ਕਾਂਗਰਸ ਨੇ ਇਹ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ ।ਉਨਾਂ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਜਿੱਥੇ ਦੇਸ਼ ਭਰ ਦੀਆਂ ਮਹਿਲਾਵਾਂ ਉੱਤੇ ਅੱਤਿਆਚਾਰ ਹੋ ਰਿਹਾ ਹੈ ਓਥੇ ਹੀ ਉਹ ਆਪਣਾ ਘਰ, ਰਸੋਈ ਚਲਾਉਣ ਅਤੇ ਬੱਚਿਆਂ ਦੀ ਫੀਸ ਭਰਨ ਤੋਂ ਵੀ ਅਸਮਰਥ ਹਨ। ਇਸਦੇ ਨਾਲ ਹੀ ਮੋਦੀ ਸਰਕਾਰ ਨੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਮਹਿਲਾਵਾਂ ਨੂੰ 33% ਰਿਜ਼ਰਵੇਸ਼ਨ ਦਾ ਸੁਪਨਾ ਦਿਖਾ ਕੇ ਉਹਨਾਂ ਦੀਆਂ ਵੋਟਾਂ ਹੜਪ ਲਈਆਂ ਪਰ ਹੁਣ ਰਿਜਰਵੇਸ਼ਨ ਨੂੰ ਜਨਗਨਣਾ ਤੋਂ ਬਾਅਦ ਲਾਗੂ ਕਰਨ ਦਾ ਬਹਾਨਾ ਬਣਾ ਕੇ ਠੰਡੇ ਬਸਤੇ ਵਿੱਚ ਪਾ ਦਿੱਤਾ ਪਰ ਮਹਿਲਾ ਕਾਂਗਰਸ ਇਹ ਧੋਖਾ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਪੰਜਾਬ ਪ੍ਰਧਾਨ ਬੀਬੀ ਰੰਧਾਵਾ ਨੇ ਕਿਹਾ ਕਿ ਪੰਜਾਬ ਮਹਿਲਾ ਕਾਂਗਰਸ ਆਪਣੇ ਆਪ ਵਿੱਚ ਇੱਕ ਮਜਬੂਤ ਸੰਗਠਨ ਹੈ ਅਤੇ ਭੈਣਾਂ ਦੀ ਲੜਾਈ ਲੜਨ ਲਈ ਸਾਡਾ ਸੰਘਰਸ਼ ਜਾਰੀ ਰਹੇਗਾ। ਉਨਾਂ ਕਿਹਾ ਕਿ ਅੱਜ ਮਹਿਲਾਵਾਂ ਆਪ ਸਰਕਾਰ ਦੇ 1000 ਰੁਪਏ ਦੇ ਝੂਠੇ ਵਾਅਦੇ ਨੂੰ ਭੁੱਲਕੇ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਚਿੰਤਿਤ ਹਨ। ਜਿਸਦੇ ਚਲਦੇ ਮਹਿਲਾ ਕਾਂਗਰਸ ਚੁੱਪ ਬੈਠਣ ਦੀ ਜਗ੍ਹਾ ਸੰਘਰਸ਼ ਦਾ ਰਾਹ ਚੁਣ ਰਹੀ ਹੈ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ