ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਬਸੀ ਪਠਾਣਾਂ ਦੇ ਸੁਵਿਧਾ ਕੇਂਦਰ ਦਾ ਅਚਣਚੇਤ ਦੌਰਾ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ |

ਬਸੀ ਪਠਾਣਾਂ (ਧੀਮਾਨ):  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਸੀ ਪਠਾਣਾਂ ਦੇ ਸੁਵਿਧਾ ਕੇਂਦਰ ਦਾ ਅਚਣਚੇਤ ਦੌਰਾ ਕੀਤਾ ਅਤੇ ਮੌਕੇ ਤੇ ਹਾਜ਼ਰ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ | ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਇਸ ਅਚਣਚੇਤ ਦੌਰ੍ਹੇ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਡਾ.ਰਵਜੋਤ ਗਰੇਵਾਲ ਤੋਂ ਇਲਾਵਾ ਤਹਿਸੀਲਦਾਰ ਅਵਤਾਰ ਸਿੰਘ ਜੰਗੂ ਵੀ ਮੌਜੂਦ ਸਨ | ਬਸੀ ਪਠਾਣਾਂ ਦੇ ਐਸ.ਡੀ.ਐਮ.ਕੰਪਲੈਕਸ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਜ਼ਰ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕੀਤੀ | ਲੋਕਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਨੂੰ ਦੇਸ਼ ‘ਚ ਪਹਿਲੇ ਨੰਬਰ ਦਾ ਸੁੱਬਾ ਬਨਾਉਣ ਲਈ ਆਉਣ ਵਾਲੀ 10 ਦਸੰਬਰ ਤੋਂ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ 43 ਸਹੁਲਤਾਂ ਦੇਣ ਦੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸ ਨਾਲ ਪੰਜਾਬ ਵਾਸੀਆਂ ਨੂੰ ਦੱਫਤਰਾਂ ਦੀ ਖੱਜਲ-ਖੁਆਰੀ ਤੋਂ ਮੁਕਤੀ ਮਿਲੇਗੀ ਅਤੇ ਸਰਕਾਰੀ ਅਧਿਕਾਰੀ ਘਰ-ਘਰ ਜਾ ਲੋਕਾਂ ਦੇ ਬਣਦੇ ਜਾਇਜ ਕੰਮ ਕਰਿਆ ਕਰਣਗੇ | ਇਸ ਮੌਕੇ ਹਾਜ਼ਰ ਲੋਕਾਂ ਨੇ ਦੱਫਤਰਾਂ ਵਿੱਚ ਪੇਸ਼ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ |

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ