CIA STAFF ਜਲੰਧਰ ਦੀ ਟੀਮ ਨੇ 50 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਮਾਨਯੋਗ ਕਮਿਸ਼ਨਰ ਪੁਲਿਸ ਸਾਹਿਬ ਜਲੰਧਰ ਸ੍ਰੀ ਸਵਪਨ ਸ਼ਰਮਾ IPS ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਹਰਵਿੰਦਰ ਸਿੰਘ ਵਿਰਕ PPS, DCP Inv, ਸ੍ਰੀ ਭੁਪਿੰਦਰ ਸਿੰਘ PPS, ADCP-Inv, ਸ੍ਰੀ ਪਰਮਜੀਤ ਸਿੰਘ, IPS ACP-Detective ਅਤੇ ਹੋਰ ਸੀਨੀਅਰ ਅਫਸਰਾਨ ਬਾਲਾਂ ਵਲੋਂ ਸਮੇਂ-ਸਮੇਂ ਇਹ ਮਿਲ ਰਹੀਆਂ ਹਦਾਇਤਾਂ ਅਨੁਸਾਰ CIA SAIT ਜਲੰਧਰ ਵਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ_INSP. ਸੁਰਿੰਦਰ ਕੁਮਾਰ ਇੰਚਾਰਜ CIA STAFF ਜਲੰਧਰ ਵੱਲੋਂ ਕਾਰਵਾਈ ਕਰਦੇ ਹੋਏ 02 ਦੋਸ਼ੀਆਨ ਨੂੰ ਕਾਬੂ ਕਰਕੇ ਉਨਾ ਪਾਸੋਂ 50 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਮਿਤੀ 06-12-2023 ਨੂੰ INSP. ਸੁਰਿੰਦਰ ਕੁਮਾਰ ਇੰਚਾਰਜ CIA STAFF ਜਲੰਧਰ ਦੀ ਪੁਲਿਸ ਪਾਰਟੀ ਬਾਏ ਚੈਕਿੰਗ ਸ਼ਕੀ ਵਿਅਕਤੀਆ ਗਸਤ ਦੇ ਸਬੰਧ ਵਿੱਚ ਨੇੜੇ ਅਰਬਨ ਅਸਟੇਟ ਫੇਸ 2 ਲਾਈਟਾਂ ਵਾਲਾ ਚੌਕ ਨੇੜੇ ਬਿਜਲੀ ਘਰ ਜਲੰਧਰ ਮੌਜੂਦ ਸੀ ਕਿ ਰੇਲਵੇ ਫਾਟਕ ਸਾਇਡ ਤਰਫੋਂ 01 ਮੋਨਾ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤਾ। ਜੋ ਸਾਹਮਣੇ ਖੜੀ ਪੁਲਿਸ ਪਾਰਟੀ ਨੂੰ ਦੇਖ ਕੇ ਮੋਕਾ ਤੇ ਸ਼ੱਕੀ ਲਿਫਾਫਾ ਸੁੱਟ ਕੇ ਖਿਸਕਣ ਲੱਗਾ ਜਿਸ ਨੂੰ CIA STAFF ਦੀ ਟੀਮ ਨੇ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਵਿਨੀਤ ਉਰਧ ਵਿਨੋ ਪੁੱਤਰ ਸੁਭਾਸ਼ ਚੰਦਰ ਵਾਸੀ ਮਕਾਨ ਨੰਬਰ 120 ਕੈਂਟ ਰੋਡ ਗੜਾ ਜਲੰਧਰ ਦੱਸਿਆ। ਜਿਸ ਤੇ CIA STAEE ਦੀ ਟੀਮ ਨੇ ਉਸ ਦੇ ਕਬਜਾ ਵਿਚਲੇ ਲਿਫਾਫੇ ਨੂੰ ਚੈੱਕ ਕੀਤਾ ਤਾਂ 30 ਗ੍ਰਾਮ ਹੈਰੋਇੰਨ ਬ੍ਰਾਮਦ ਹੋਈ। ਜਿਸਤੇ ਦੋਸ਼ੀ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਡਵੀਜਨ ਨੰਬਰ 7 ਜਲੰਧਰ ਵਿਖੇ ਮੁਕੱਦਮਾ ਨੰਬਰ 190 ਮਿਤੀ 06-12- 2023 ਅਧ: 21-61-85 NDPS ACT ਦਰਜ ਰਜਿਸਟਰ ਕਰਕੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਅਤੇ ਉਸਦੀ ਪੁੱਛ-ਗਿੱਛ ਤੇ ਮਿਤੀ 07-12-2023 ਨੂੰ 01 ਹੋਰ ਦੋਸ਼ੀ ਮਨਦੀਪ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਜਮਾਲਪੁਰ ਨੇੜੇ ਬੀਰ ਪੈਲੇਸ ਚੰਡੀਗੜ੍ਹ ਰੋਡ, ਲੁਧਿਆਣਾ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ।

ਗ੍ਰਿਫਤਾਰ ਦੋਸ਼ੀਆਨ ਪੁਲਿਸ ਰਿਮਾਂਡ ਅਧੀਨ ਹੈ ਅਤੇ ਇਨਾਂ ਪਾਸ ਪੁੱਛ-ਗਿਛ ਜਾਰੀ ਹੈ, ਅਤੇ ਇਨਾਂ ਦੇ ਫਾਰਵਡ/ਬੈਕਵਰਡ ਲਿਕੰਜ਼ ਚੈਕ ਕਰਕੇ ਇਸਦੇ ਸਾਥੀ ਸਮਗਲਰਾਂ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਜਾਵੇਗਾ ਤਾਂ ਜੋ ਨਸ਼ਾ ਸਮਗਲਰਾਂ ਦੀ ਚੈਠ ਬਰੇਕ ਕੀਤੀ ਜਾ ਸਕੇ।

Leave a Reply

Your email address will not be published. Required fields are marked *