ਹਰਬੀਰ ਕੌਰ ਨੇ ਐਸ.ਡੀ.ਐਮ ਬੱਸੀ ਪਠਾਣਾਂ ਦਾ ਚਾਰਜ ਸੰਭਾਲਿਆ

ਬੱਸੀ ਪਠਾਣਾ, ਉਦੇ ਧੀਮਾਨ : ਸਬ ਡਵੀਜ਼ਨ ਬੱਸੀ ਪਠਾਣਾਂ ਦੇ ਨਵੇਂ ਐਸ.ਡੀ.ਐਮ ਹਰਬੀਰ ਕੌਰ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ਐਸ.ਡੀ.ਐਮ ਹਰਬੀਰ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਰਾਜੇਸ਼ ਸਿੰਗਲਾ ਨੇ ਐਸ ਡੀ ਐਮ ਹਰਬੀਰ ਕੌਰ ਨੂੰ ਝੌਨੇ ਦੇ ਸੀਜ਼ਨ ਸਬੰਧੀ ਕਿਸਾਨਾਂ ਤੇ ਆੜਤੀਆ ਆ ਰਹੀਆ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਐਸ ਡੀ ਐਮ ਨੇ ਰਾਜੇਸ਼ ਸਿੰਗਲਾ ਨੂੰ ਵਿਸ਼ਵਾਸ਼ ਦਿਵਾਇਆ ਕਿ ਕਿਸਾਨਾਂ ਤੇ ਆੜਤੀਆ ਨੂੰ ਅਨਾਜ ਮੰਡੀ ਵਿੱਚ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਿਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨਾਂ ਕਿਹਾ ਕਿ ਕਿਸਾਨਾਂ ਤੇ ਆੜਤੀਆ ਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਨਾਜ ਮੰਡੀ ਵਿੱਚ ਝੋਨਾ ਸੂਕਾ ਹੀ ਲੈਕੇ ਆਇਆ ਜਾਵੇ ਤਾਕਿ ਕਿਸੇ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਵਿਸ਼ਾਲ ਗੁਪਤਾ, ਕਰਨ ਬੀਰ ਸਿੰਘ, ਕੁਲਵਿੰਦਰ ਸਿੰਘ ਭੰਗੂ, ਕਿਸਾਨ ਆਗੂ ਬਲਦੇਵ ਸਿੰਘ ਦਮਹੇੜੀ ਜਗਜੋਤ ਸਿੰਘ ਸੈਣੀ, ਰਣਧੀਰ ਸਿੰਘ ਆਦਿ ਹਾਜ਼ਰ ਸਨ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ