ਕੰਪਿਊਟਰ ਅਧਿਆਪਕਾਂ ਜੀਟੀਯੂ ਆਗੂਆਂ ਦੇ ਨਾਲ ਏਡੀਸੀ ਨੂੰ ਆਪਣੀਆਂ ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ

ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੰਦੇ ਹੋਏ।

ਸੰਗਰੂਰ – ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਜਾਰੀ ਹੈ। ਅੱਜ, ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੇ ਸਹਿਯੋਗ ਨਾਲ ਕੰਪਿਊਟਰ ਅਧਿਆਪਕਾਂ ਨੇ ਏਡੀਸੀ ਸੰਗਰੂਰ ਸੁਖਚੈਨ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਪੱਤਰ ਵਿੱਚ ਉਹਨਾਂ ਨੇ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ।

ਇਸ ਮੌਕੇ ‘ਤੇ ਜਸਵਿੰਦਰ ਸਿੰਘ ਸਮਾਣਾ ਅਤੇ ਜੋਨੀ ਸਿੰਗਲਾ ਦੀ ਅਗਵਾਈ ਵਿੱਚ ਕੰਪਿਊਟਰ ਅਧਿਆਪਕਾਂ ਦੀ ਮੌਜੂਦਗੀ ਦਰਜ ਕਰਵਾਈ ਗਈ। ਇਸ ਹੜਤਾਲ ਵਿੱਚ ਅਮਨਦੀਪ ਸਿੰਘ ਬੋਪਾਰਾਏ, ਗੁਰਪ੍ਰੀਤ ਸਿੰਘ ਸਿੱਧੂ, ਸੁਖਦੀਪ ਸਿੰਘ ਮਠਾੜੂ, ਬਲਵੰਤ ਸਿੰਘ ਧਨੇਠਾ, ਜਸਵਿੰਦਰ ਸਿੰਘ ਲੁਧਿਆਣਾ, ਧਰਮਿੰਦਰ ਸਿੰਘ, ਗੁਰਪ੍ਰੀਤ ਕੌਰ, ਬਵਲੀਨ ਕੌਰ, ਸੁਰਿੰਦਰਪਾਲ ਸਿੰਘ, ਚਰਨਜੀਤ ਕੌਰ ਅਤੇ ਹਰਪਾਲ ਸਿੰਘ ਵੀ ਸ਼ਾਮਿਲ ਹੋਏ।

ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਵਿੱਚ ਸਪੱਸ਼ਟ ਕੀਤਾ ਕਿ ਉਹਨਾਂ ਨੂੰ 2011 ਦੇ ਰੈਗੂਲਰ ਆਰਡਰਾਂ ਅਨੁਸਾਰ ਸਾਰੇ ਬਣਦੇ ਹੱਕ ਬਹਾਲ ਕੀਤੇ ਜਾਣ ਅਤੇ ਛੇਵੇਂ ਪੇ ਕਮਿਸ਼ਨ ਦਾ ਲਾਭ ਮਿਲੇ। ਉਹਨਾਂ ਨੇ ਮੰਗ ਕੀਤੀ ਕਿ ਬਿਨਾਂ ਸ਼ਰਤ ਉਹਨਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ, ਉਹਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।

ਆਗੂਆਂ ਨੇ ਇਹ ਵੀ ਸਪਸ਼ਟ ਕੀਤਾ ਕਿ ਜਦ ਤੱਕ ਉਹਨਾਂ ਦੀਆਂ ਮੰਗਾਂ ਨੂੰ ਮੰਨਿਆ ਨਹੀਂ ਜਾਂਦਾ, ਸੰਘਰਸ਼ ਜਾਰੀ ਰਹੇਗਾ ਅਤੇ ਸਮੇਂ ਨਾਲ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ