ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਿੰਡ ਬਹੇੜ ਦੀ ਇਕਾਈ ਦਾ ਗਠਨ

ਬੱਸੀ ਪਠਾਣਾ, ਉਦੇ ਧੀਮਾਨ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਪਿੰਡ ਵਜੀਦਪੁਰ ਦੀ ਅਗਵਾਈ ਹੇਠ ਬਲਾਕ ਬੱਸੀ ਪਠਾਣਾਂ ਦੇ ਪਿੰਡ ਬਹੇੜ੍ਹ ਵਿੱਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ਵਾਸੀਆਂ ਵੱਲੋਂ ਜਥੇਬੰਦੀ ਨਾਲ ਚੱਲਣ ਦਾ ਫੈਸਲਾ ਲਿਆ ਅਤੇ ਪਿੰਡ ਇਕਾਈ ਦਾ ਗਠਨ ਕੀਤਾ ਗਿਆ।ਜਿਸ ਵਿੱਚ ਗੁਰਵੀਰ ਸਿੰਘ ਪ੍ਰਧਾਨ, ਨਿਰਮਲ ਸਿੰਘ ਮੀਤ ਪ੍ਰਧਾਨ,ਦਮਨਪਾਲ ਸਿੰਘ ਕੈਸ਼ੀਅਰ, ਕ੍ਰਿਪਾਲ ਸਿੰਘ (ਨੰਬਰਦਾਰ) ਜਨਰਲ ਸਕੱਤਰ, ਹਰਦੀਪ ਸਿੰਘ ਜੁਆਇੰਟ ਸਕੱਤਰ ਤੋਂ ਇਲਾਵਾ ਕੁਲਦੀਪ ਸਿੰਘ, ਜਸਦੀਪ ਸਿੰਘ, ਰਾਜਵੀਰ ਸਿੰਘ, ਦਿਲਬਾਗ ਸਿੰਘ, ਬਲਵਿੰਦਰ ਸਿੰਘ,ਤਰਲੋਚਨ ਸਿੰਘ ਮੈਬਰ ਚੁਣੇ ਹੋਏ ਇਸ ਮੌਕੇ ਗੁਰਜੀਤ ਸਿੰਘ ਨੇ ਕਿਹਾ ਕਿ ਜਥੇਬੰਦੀ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਨਾਲ ਲੰਬੇ ਸਮੇਂ ਤੋਂ ਸੰਘਰਸ਼ ਚੱਲ ਰਿਹਾ ਹੈ ਅਤੇ ਕਿਸਾਨਾਂ ਨਾਲ ਧੱਕਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਚਰਨਜੀਤ ਸਿੰਘ ਕਾਲਾ ਬਡਵਾਲਾ ਕੈਸ਼ੀਅਰ ਬਲਾਕ ਬੱਸੀ ਪਠਾਣਾਂ,ਅਮਰਜੀਤ ਸਿੰਘ ਜਨਰਲ ਸਕੱਤਰ ਬਲਾਕ ਬੱਸੀ ਪਠਾਣਾਂ, ਇਕਬਾਲ ਸਿੰਘ ਜਿਲ੍ਹਾ ਯੂਥ ਆਗੂ, ਬਲਵੀਰ ਸਿੰਘ ਪਿੰਡ ਵਜੀਦਪੁਰ ਤੋਂ ਇਲਾਵਾ ਕਈ ਕਿਸਾਨ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ|

Leave a Reply

Your email address will not be published. Required fields are marked *