ਫਤਿਹਗੜ੍ਹ ਸਾਹਿਬ, ਰੂਪ ਨਰੇਸ਼:
ਸ੍ਰੀ ਰਾਮ ਦੁਸਹਿਰਾ ਕਮੇਟੀ ਸਰਹਿੰਦ ਸ਼ਹਿਰ ਵਲੋਂ ਪ੍ਰਧਾਨ ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਸ਼ਹਿਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਦੋ ਰੋਜ਼ਾ ਦੁਸਹਿਰਾ ਕਬੱਡੀ ਟੂਰਨਾਮੈਂਟ ਦਾ ਪੋਸਟਰ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਕਮੇਟੀ ਵਲੋਂ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਹੋਰਨਾਂ ਸੰਸਥਾਵਾਂ ਨੂੰ ਵੀ ਅਜਿਹੇ ਖੇਡ ਮੁਕਾਬਲੇ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਧਾਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਇਹ ਟੂਰਨਾਮੈਂਟ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 11 ਅਤੇ 12 ਅਕਤੂਬਰ ਨੂੰ ਕਰਵਾਇਆ ਜਾਵੇਗਾ, ਜਿਸ ਦਾ ਉਦਘਾਟਨ ਸੁਖਰਾਜ ਸਿੰਘ ਰਾਜਾ ਧਨੌਰੀ ਵਾਲੇ, ਜਦਕਿ ਜੇਤੂ ਟੀਮਾਂ ਇਨਾਮਾਂ ਦੀ ਵੰਡ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ 35, 40, 45, 50, 55, 62 ਕਿੱਲੋ ਵਰਗ ਤੋਂ ਇਲਾਵਾ ਆਲ ਓਪਨ ਮੈਚ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਲੜਕੀਆਂ ਦਾ ਸ਼ੋਅ ਮੈਚ ਵੀ ਕਰਵਾਇਆ ਜਾਵੇਗਾ। ਇਸ ਮੌਕੇ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਮੌਕੇ ਜਸਵੀਰ ਸਿੰਘ ਬੰਟੀ ਨੰਬਰਦਾਰ, ਹਰਮਿੰਦਰ ਸੂਦ ਬਿੱਟੂ ਪ੍ਰਧਾਨ ਸੂਦ ਸਭਾ ਸਰਹਿੰਦ, ਰਾਜੇਸ਼ ਕੁਮਾਰ ਉਪਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਮੂਲੇਪੁਰ, ਚਰਨਜੀਤ ਸਿੰਘ ਚੰਨੀ, ਮੁਕੇਸ਼ ਕੁਮਾਰ ਮਿੱਕੀ, ਹੀਰਾ ਸਿੰਘ, ਰਾਜੇਸ਼ ਕੁਮਾਰ ਸ਼ਰਮਾ, ਡਾ. ਗੁਰਪਾਲ ਸਿੰਘ ਭੱਲਾ, ਵਿਨੀ, ਜਸਵਿੰਦਰ ਸਿੰਘ, ਪਵੇਲ ਹਾਂਡਾ ਆਦਿ ਹਾਜ਼ਰ ਸਨ।