ਬੱਸੀ ਪਠਾਣਾਂ ਵਿੱਖੇ ਮਹਾਰਾਜਾ ਅਗਰਸੈਨ ਜੈਅੰਤੀ ਬੜੀ ਧੂਮ ਧਾਮ ਨਾਲ ਮਨਾਈ

ਬੱਸੀ ਪਠਾਣਾ, ਉਦੇ ਧੀਮਾਨ: ਮਹਾਰਾਜਾ ਅਗਰਸੈਨ ਜੈਅੰਤੀ ਦੇ ਪਵਿੱਤਰ ਦਿਹਾੜੇ ‘ਤੇ ਅਗਰਵਾਲ ਸਮਾਜ ਵੱਲੋ ਅਗਰਵਾਲ ਧਰਮਸ਼ਾਲਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਅਗਰਵਾਲ ਸਮਾਜ ਭਾਈਚਾਰੇ ਵੱਲੋ ਸੁੱਖ ਸ਼ਾਂਤੀ ਲਈ ਹਵਨ ਯੱਗ ਵੀ ਕੀਤਾ ਗਿਆ। ਸ਼੍ਰੀ ਜੀ ਕਿਰਪਾ ਭਜਨ ਮੰਡਲੀ ਵੱਲੋ ਸ਼੍ਰੀ ਕ੍ਰਿਸ਼ਨ ਜੀ ਦੇ ਭਜਨਾ ਦਾ ਗੁਣਗਾਣ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ ਸਾਹਿਬ ਦੇ ਇੰਚਾਰਜ ਗੁਰਪ੍ਰੀਤ ਸਿੰਘ ਜੀ,ਪੀ ਤੇ ਵਿਸ਼ੇਸ਼ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਡਵੋਕੇਟ ਅਮਰਦੀਪ ਸਿੰਘ ਧਾਰਨੀ,ਉੱਘੇ ਸਮਾਜ ਸੇਵੀ ਕਰਮਜੀਤ ਸਿੰਘ ਢੀਡਸਾ, ਕੌਂਸਲਰ ਮਨਪ੍ਰੀਤ ਸਿੰਘ ਹੈਪੀ, ਕਾਗਰਸ ਕਮੇਟੀ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਸ਼ਿਰਕਤ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਜੀ ਪੀ ਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਮਹਾਰਾਜਾ ਅਗਰਸੈਨ ਜੀ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਅਰਪਿਤ ਕਰਨ ਉਪਰੰਤ ਨਤਮਸਤਕ ਹੁੰਦਿਆਂ ਆਖਿਆ ਕਿ ਭਾਰਤ ਨੂੰ ਮਾਣ ਹੈ ਕਿ ਇਸ ਦੀ ਅਮੀਰ ਸੰਸਿਤੀ ਦੇ ਨਿਰਮਾਣ ਲਈ ਮਹਾਰਾਜਾ ਅਗਰਸੈਨ ਜੀ ਨੇ ਅਜਿਹੇ ਪੂਰਨੇ ਪਾਏ ਜਿਨਾਂ ‘ਤੇ ਚੱਲ ਕੇ ਅੱਜ ਵੀ ਮਨੁੱਖਤਾ ਅਜਿਹੇ ਸਮਾਜ ਦਾ ਨਿਰਮਾਣ ਕਰ ਸਕਦੀ ਹੈ ਜਿਸ ‘ਤੇ ਕੋਈ ਵੀ ਦੇਸ਼ ਮਾਣ ਕਰ ਸਕਦਾ ਹੈ। ਇਸ ਮੌਕੇ ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਅਨੂਪ ਸਿੰਗਲਾ, ਰਾਧਿਕਾ ਸਿੰਗਲਾ,ਵਿਜੇ ਗਰਗ,ਰਮੇਸ਼ ਗੁਪਤਾ ,ਨਰਿੰਦਰ ਗੁਪਤਾ, ਸੰਦੀਪ ਬਾਂਸਲ ,ਅਰੁਣ ਸਿੰਗਲਾ,ਰਿਸ਼ੀ ਸਿੰਗਲਾ, ਰਿਸ਼ਵ ਜਿੰਦਲ, ਸੰਦੀਪ ਸਿੰਗਲਾ, ਯੋਗੇਸ਼ ਸਿੰਗਲਾ, ਸੁਮੀਤ ਜੈਨ, ਦਿਨੇਸ਼ ਗੁਪਤਾ,ਪੰਕਜ ਬਾਂਸਲ, ਪਰਵੀਨ ਸਿੰਗਲਾ,ਰੁਪਿੰਦਰ ਸੁਰਜਨ, ਸਤਪਾਲ ਭਨੋਟ,ਸੰਜੀਵ ਸਿੰਗਲਾ ਬੱਬਾ,ਪੱਪੀ ਠੇਕੇਦਾਰ ਤੋਂ ਇਲਾਵਾ ਵੱਡੀ ਗਿਣਤੀ ਅਗਰਵਾਲ ਸਮਾਜ ਭਾਈਚਾਰਾ ਹਾਜ਼ਰ ਸੀ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ