ਮਾਪੇ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਤਾਂ ਜੋ ਬੱਚੇ ਰਾਸ਼ਟਰੀ ਅਤੇ ਅੰਤਰਾਸ਼ਟਰੀ ਖੇਡਾਂ ਵਿੱਚ ਮੱਲਾਂ ਮਾਰਨ ਅਤੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੋਸ਼ਨ ਕਰਨ- ਡਿਪਟੀ ਕਮਿਸ਼ਨਰ

 

ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ਸ਼ਟਰੀ ਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਭਾਗ ਲੈਣਾ ਹੀ ਬਹੁਤ ਵੱਡੀ ਤੇ ਮਾਣ ਵਾਲੀ ਗੱਲ ਹੈ। ਅਜਿਹਾ ਕਰਨ ਵਾਲਿਆਂ ਦੀ ਜਿੰਨੀ ਹੌਸਲਾ ਅਫ਼ਜ਼ਾਈ ਕੀਤੀ ਜਾਵੇ ਓਨੀ ਥੋੜੀ ਹੈ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨ ਡਾਕਟਰ ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਰਵਲ ਪੋਲਸੀ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ, ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਗੁਜਰਾਤ ਵਿੱਚ ਥਰਡ ਨੈਸ਼ਨਲ ਅਥਲੈਟਿਕਸ ਐਂਡ ਸਵੀਵਿੰਗ ਚੈਂਪੀਅਨਸ਼ਿਪ 2024 ਦੀਆਂ ਹੋਈਆਂ ਖੇਡਾਂ ਵਿੱਚ ਮੁਸਕਾਨ, ਰੁਪਿੰਦਰ ਸਿੰਘ ਅਤੇ ਬਲਵੰਤ ਨੇ ਭਾਗ ਲਿਆ ਸੀ। ਜਿਸ ਵਿੱਚ ਮੁਸਕਾਨ ਨੇ ਸ਼ੋਰਟ ਪੁੱਟ ਵਿੱਚ ਗੋਲਡ ਮੈਡਲ ਹਾਸਿਲ ਕੀਤਾ ਸੀ, ਰੁਪਿੰਦਰ ਸਿੰਘ ਨੇ 1500 ਮੀਟਰ ਦੌੜ ਵਿੱਚ ਸਿਲਵਰ ਅਤੇ 400 ਦੌੜ ਵਿੱਚ ਬਰਾਉਨ ਮੈਡਲ ਹਾਸਿਲ ਕੀਤਾ ਸੀ, ਬਲਵੰਤ ਸਿੰਘ ਨੇ 100 ਮੀਟਰ ਵਿੱਚ ਸਿਲਵਰ ਮੈਡਲ ਅਤੇ 400 ਮੀਟਰ ਵਿੱਚ ਬਰਾਉਨ ਮੈਡਲ ਹਾਸਿਲ ਕੀਤਾ। ਇਸੇ ਤਰ੍ਹਾਂ ਮੋਹਾਲੀ ਵਿਖੇ ਸਟੇਟ ਲੈਵਲ ਦੀ ਹੋਈਆਂ ਚੈਂਪੀਅਨਸ਼ਿਪ ਵਿੱਚ ਦਵਿੰਦਰ ਸਿੰਘ ਨੇ ਸ਼ਾਰਟ ਪੁੱਟ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਹਨਾਂ ਅੰਦਰ ਛੁਪੀ ਪ੍ਰਤਿਭਾ ਨੂੰ ਦਿਖਾਉਣ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਬੱਚੇ ਰਾਸ਼ਟਰੀ ਅਤੇ ਅੰਤਰਾਸ਼ਟਰੀ ਖੇਡਾਂ ਵਿੱਚ ਮੱਲਾਂ ਮਾਰਨ ਅਤੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੋਸ਼ਨ ਕਰਨ।

ਇਸ ਮੌਕੇ ਉਹਨਾਂ ਜ਼ਿਲ੍ਹਾ ਸੈਰੀਬਰਲ ਪਾਲਜ਼ੀ ਸਪੋਰਟਸ ਐਸ਼ੋਸ਼ੀਏਸ਼ਨ ਦਾ ਵੀ ਧੰਨਵਾਦ ਕੀਤਾ,ਜਿਹਨਾਂ ਨੇ ਇਹਨਾਂ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਦੇਖਦੇ ਹੋਏ ਇਹਨਾਂ ਦੀ ਹਰ ਸੰਭਵ ਮੱਦਦ ਕੀਤੀ।

ਇਸ ਮੌਕੇ ਐਸੋਸ਼ੀਏਸ਼ਨ ਦੇ ਚੇਅਰਮੈਨ ਸੁਖਰਾਜ ਸਿੰਘ ਰਾਜਾ, ਪ੍ਰਧਾਨ ਗੁਰਵਿੰਦਰ ਸਿੰਘ ਸੋਹੀ, ਵਾਈਸ ਚੇਅਰਮੈਨ ਹਰਵਿੰਦਰ ਸਿੰਘ ਬੱਬਲ ਤੇ ਸੀਨੀਅਰ ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਸੈਣੀ ਨੇ ਦੱਸਿਆ ਕਿ ਮੁਸਕਾਨ, ਰੁਪਿੰਦਰ ਸਿੰਘ ਤੇ ਬਲਵੰਤ ਸਿੰਘ ਇਸ ਸਾਲ ਥਾਈਲੈਂਡ ਵਿੱਚ ਹੋਣ ਵਾਲੀਆਂ ਖੇਡਾਂ ਵਿੱਚ ਭਾਗ ਲੈਣਗੇ। ਉਨਾਂ ਕਿਹਾ ਕਿ ਉਹਨਾਂ ਨੂੰ ਬੱਚਿਆਂ ਤੇ ਪੂਰਾ ਯਕੀਨ ਹੈ ਕਿ ਉਹ ਦੇਸ਼ ਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਕੇ ਹੀ ਆਉਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੈਕਟਰੀ ਧਰਮਿੰਦਰ ਕੁਮਾਰ ਬਾਂਡਾ,ਗਿਆਨ ਸਿੰਘ,ਗੁਰਸੇਵਕ ਸਿੰਘ,ਹਰਨੇਕ ਸਿੰਘ,ਬਲਵੀਰ ਸਿੰਘ ਧਾਰਨੀ, ਸੁਖਵਿੰਦਰ ਸਿੰਘ,ਸੰਤੋਸ਼ ਕੁਮਾਰੀ ਆਦਿ ਹਾਜ਼ਰ ਸਨ।

Oplus_131072

Leave a Reply

Your email address will not be published. Required fields are marked *