ਨਵੀਂ ਦਿੱਲੀ: ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬ ਦੇ ਨੰਗਲ ‘ਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਦੇ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਮਾਮਲੇ ‘ਚ ਛੇ ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਨ੍ਹਾਂ ‘ਚ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਦਾ ਪਾਕਿਸਤਾਨ ਸਥਿਤ ਮੁਖੀ ਵਧਾਵਾ ਸਿੰਘ ਵੀ ਸ਼ਾਮਲ ਹੈ।
ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦਾ 13 ਅਪਰੈਲ, 2024 ਨੂੰ ਰੂਪਨਗਰ ਜ਼ਿਲ੍ਹੇ ਦੇ ਨੰਗਲ ਕਸਬੇ ‘ਚ ਉਸ ਦੀ ਕਨਫੈਕਸ਼ਨਰੀ ਦੁਕਾਨ ‘ਤੇ ਕਥਿਤ ਬੀਕੇਆਈ ਦਹਿਸ਼ਤਗਰਦਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਐੱਨਆਈਏ ਦੇ ਬਿਆਨ ਅਨੁਸਾਰ, ਚਾਰਜਸ਼ੀਟ ਕੀਤੇ ਗਏ ਛੇ ਵਿਅਕਤੀਆਂ ‘ਚੋਂ ਵਧਾਵਾ ਸਿੰਘ ਉਰਫ਼ ਬੱਬਰ ਸਮੇਤ ਦੋ ਹੋਰ ਫ਼ਰਾਰ ਹਨ, ਜਦਕਿ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।