ਲੋਹੜੀ ਦਾ ਤਿਉਹਾਰ ਮਨਾਉਣ ਲਈ ਭਾਰਤ ਵਿਕਾਸ ਪ੍ਰੀਸ਼ਦ ਮਹਿਲਾ ਵਿੰਗ ਦੀ ਹੋਈ ਮੀਟਿੰਗ।

ਬੱਸੀ ਪਠਾਣਾਂ (ਉਦੇ): ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਦੀ ਮਹਿਲਾ ਵਿੰਗ ਦੀ ਮੀਟਿੰਗ ਪ੍ਰਾਚੀਨ ਸ਼ਿਵ ਮੰਦਰ ਨੇੜੇ ਪਟਵਾਰ ਖਾਨਾ ਵਿਖੇ ਮਹਿਲਾ ਪ੍ਰਧਾਨ ਸ੍ਰੀਮਤੀ ਮੀਨੂੰ ਬਾਲਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਦੇ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਲੋਹੜੀ ਦੇ ਪਵਿੱਤਰ ਤਿਉਹਾਰ ਨੂੰ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਸ਼੍ਰੀਮਤੀ ਆਂਚਲ ਸ਼ਰਮਾ ਅਤੇ ਸ਼੍ਰੀਮਤੀ ਹਿਤੂ ਸੁਰਜਨ ਨੂੰ ਸਰਬਸੰਮਤੀ ਨਾਲ ਪ੍ਰੋਜੈਕਟ ਮੁਖੀ ਚੁਣਿਆ ਗਿਆ। ਸ਼੍ਰੀਮਤੀ ਰਮੇਸ਼ ਕੁਮਾਰੀ ਅਤੇ ਸ਼੍ਰੀਮਤੀ ਮਨੂ ਸੱਗੜ ਨੂੰ ਬਿਰਧ ਆਸ਼ਰਮ ਵਿੱਚ ਸੇਵਾ ਪ੍ਰੋਜੈਕਟ ਸਥਾਪਤ ਕਰਨ ਲਈ ਪ੍ਰੋਜੈਕਟ ਹੈੱਡ ਵਜੋਂ ਚੁਣਿਆ ਗਿਆ। ਸ੍ਰੀਮਤੀ ਮੀਨੂੰ ਬਾਲਾ ਨੇ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਮਹਿਲਾਂ ਵਿੰਗ ਵੱਲੋਂ ਹਰ ਸਾਲ ਲੋਹੜੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਲੋਹੜੀ ਦਾ ਤਿਉਹਾਰ ਖੁਸ਼ਹਾਲੀ ਦਾ ਪ੍ਰਤੀਕ ਹੈ ਅਤੇ ਹਰ ਕੋਈ ਇਸ ਤਿਉਹਾਰ ਨੂੰ ਰਲ-ਮਿਲ ਕੇ ਮਨਾਉਂਦਾ ਹੈ ਅਤੇ ਆਪਸੀ ਭਾਈਚਾਰਾ ਕਾਇਮ ਰਹਿੰਦਾ ਹੈ। ਲੋਹੜੀ ‘ਤੇ ਅੱਗ ਬਾਲ ਕੇ ਪੂਜਾ ਕੀਤੀ ਜਾਂਦੀ ਹੈ। ਮਹਿਲਾ ਪ੍ਰਧਾਨ ਨੇ ਮੀਟਿੰਗ ਵਿੱਚ ਹਾਜ਼ਰ ਮਨੋਜ ਕੁਮਾਰ ਭੰਡਾਰੀ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੇਵਾ ਮੁਖੀ ਸ੍ਰੀਮਤੀ ਕੁਲਦੀਪ ਕੌਰ, ਸੰਪਰਕ ਮੁਖੀ ਸ੍ਰੀਮਤੀ ਨਿਧੀ ਭੰਡਾਰੀ, ਸ੍ਰੀਮਤੀ ਵੀਨਾ ਕੁਮਾਰੀ, ਸ੍ਰੀਮਤੀ ਸੁਖਪ੍ਰੀਤ ਕੌਰ, ਸ੍ਰੀਮਤੀ ਮਨੀਸ਼ਾ ਅਰੋੜਾ, ਸ੍ਰੀਮਤੀ ਡਿੰਪਲ ਰਾਣੀ, ਸ੍ਰੀਮਤੀ ਨੀਨਾ ਬੰਦਾ ਅਤੇ ਹੋਰ ਮਹਿਲਾ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *