
ਬੱਸੀ ਪਠਾਣਾਂ,ਉਦੇ ਧੀਮਾਨ: ਪੰਜਾਬ ਮਹਿਲਾ ਕਾਂਗਰਸ ਦੇ ਮੀਤ ਪ੍ਰਧਾਨ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕਿਹਾ ਕਿ 18 ਦਿਨ ਬੀਤ ਜਾਣ ਦੇ ਬਾਵਜੂਦ ਵੀ ਸੂਬਾ ਅਤੇ ਕੇਂਦਰ ਸਰਕਾਰ ਮੰਡੀਆਂ ਵਿੱਚੋਂ ਝੋਨੇ ਦੀ ਸਰਕਾਰੀ ਖਰੀਦ ਕਰਨ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹੀ । ਉਨਾਂ ਕਿਹਾ ਕਿ ਅੱਜ ਪੰਜਾਬ ਦਾ ਮੁੱਖ ਮੰਤਰੀ ਅਤੇ ਹੋਰ ਮੰਤਰੀ ਖਾਮੋਸ਼ ਬੈਠੇ ਹਨ ਜਦ ਕਿ ਸੂਬੇ ਦੇ ਕਿਸਾਨ ਸਰਕਾਰੀ ਖਰੀਦ ਨੂੰ ਲੈ ਕੇ ਸੜਕਾਂ ਅਤੇ ਰੇਲ ਪੱਟੜੀਆਂ ਤੇ ਰੁਲ਼ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਾਂਗਰਸ ਸਰਕਾਰ ਵੇਲੇ ਕਿਸਾਨ ਮੰਡੀ ਵਿੱਚ ਝੋਨਾ ਲੈ ਕੇ ਆਉਂਦਾ ਸੀ ਤਾਂ ਉਸ ਨੂੰ 2 ਘੰਟਿਆਂ ਵਿੱਚ ਆਪਣੀ ਫ਼ਸਲ ਵੇਚ ਕੇ ਘਰ ਚਲਾ ਜਾਂਦਾ ਸੀ।48 ਘੰਟਿਆਂ ਵਿੱਚ ਕਿਸਾਨ ਦੇ ਖ਼ਾਤੇ ਵਿੱਚ ਪੈਸੇ ਵੀ ਪਾ ਦਿੱਤੇ ਜਾਂਦੇ ਸਨ।ਉਸ ਵੇਲੇ ਕਿਸਾਨ ਨੂੰ ਫ਼ਸਲ ਵੇਚਣ ਸਮੇਂ ਕਦੀ ਵੀ ਦਿੱਕਤ ਨਹੀਂ ਆਈ ਸੀ। ਅੱਜ ਮੰਡੀਆਂ ਵਿੱਚ ਰੁਲ ਰਿਹਾ ਕਿਸਾਨ ਕਾਂਗਰਸ ਸਰਕਾਰ ਨੂੰ ਵਾਰ ਵਾਰ ਯਾਦ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਅਗਾਊਂ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਕਿਸਾਨਾਂ ਦੀ ਮੰਡੀਆਂ ਵਿੱਚ ਲੁੱਟ ਨਾ ਹੁੰਦੀ।
