ਕੌਂਸਲਰ ਮਨਪ੍ਰੀਤ ਸਿੰਘ ਹੈਪੀ ਦਾ ਕੀਤਾ ਸਨਮਾਨ

ਬੱਸੀ ਪਠਾਣਾਂ,ਉਦੇ ਧੀਮਾਨ: ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 13 ਦੇ ਕੌਂਸਲਰ ਤੇ ਸਮਾਜ ਸੇਵੀ ਮਨਪ੍ਰੀਤ ਸਿੰਘ ਹੈਪੀ ਦਾ ਸਮਾਜ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਬਦਲੇ ਰਾਮ ਸਿੰਘ ਪਿੰਡ ਨਲੀਨਾ ਕਲਾਂ ਦੇ ਵਾਸੀ ਵੱਲੋਂ ਸਿਰਪਾਓ ਪਾਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰਾਮ ਸਿੰਘ ਨੇ ਕਿਹਾ ਕਿ ਸਾਨੂੰ ਜਦੋਂ ਵੀ ਕੋਈ ਕੰਮ ਹੁੰਦਾ ਹੈ ਤਾਂ ਅਸੀਂ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਨੂੰ ਹੀ ਯਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਹੈਪੀ ਹਮੇਸ਼ਾ ਹਰ ਇੱਕ ਦੇ ਦੁੱਖ ਸੁੱਖ ਵਿਚ ਹਰ ਇੱਕ ਦੇ ਨਾਲ ਖੜਦੇ ਹਨ। ਮਨਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਮੈਂ ਹਰ ਇੱਕ ਲੋੜਵੰਦ ਪਰਿਵਾਰਾਂ ਨਾਲ ਖੜਾਂ ਹਾਂ ਤੇ ਹਮੇਸ਼ਾ ਖੜਦਾ ਰਹਾਂਗਾ ਉਨ੍ਹਾਂ ਕਿਹਾ ਮੈਨੂੰ ਬਹੁਤ ਖੁਸ਼ੀ ਹੁੰਦੀ ਹੈ ਜਦੋਂ ਮੈਂ ਕਿਸੇ ਲੋੜਵੰਦ ਪਰਿਵਾਰ ਦੀ ਮਦਦ ਕਰਦਾ ਹਾਂ ਉਦੋਂ ਮੇਰੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਉਨਾਂ ਕਿਹਾ ਕਿ ਮੈਂ ਹਰ ਸਮੇਂ ਲੌੜਵੰਦ ਲੋਕਾਂ ਦੀਆਂ ਸੇਵਾਵਾਂ ਵਿੱਚ ਹਾਜ਼ਰ ਹਾਂ। ਇਸ ਮੌਕੇ ਅਜ਼ੈਬ ਸਿੰਘ ਅੱਤੇਵਾਲੀ, ਧਰਮਿੰਦਰ ਸਿੰਘ ਪੱਪਾ ਅੱਤੇਵਾਲੀ, ਚੰਦਨ ਕੁਮਾਰ ਚੰਦੂ,ਬਲਵਿੰਦਰ ਸਿੰਘ, ਕੁਲਵੰਤ ਸਿੰਘ, ਕਰਨੈਲ ਸਿੰਘ, ਜੰਗ ਸਿੰਘ ਜੜਖੇਲਾਂ ਖੇੜੀ, ਬਲਜੀਤ ਕੌਰ, ਬਲਜਿੰਦਰ ਕੌਰ, ਅਨੀਤਾ ਸ਼ਰਮਾ, ਹਰਪ੍ਰੀਤ ਕੌਰ, ਗੁਰਦੀਪ ਕੌਰ ਆਦਿ ਮੌਜੂਦ ਸਨ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

Live Cricket Score

ਤਾਜ਼ਾ ਤਾਰੀਨ