ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਬੱਸੀ ਪਠਾਣਾਂ, ਉਦੇ ਧੀਮਾਨ: ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਵੱਲੋ ਮੁੱਹਲਾ ਕਟਹਿਰਾ ਵਾਰਡ ਨੰਬਰ.8 ਛੋਟੀ ਵਾਲਮੀਕਿ ਨਗਰ ਮਹਾਰਿਸ਼ੀ ਭਗਵਾਨ ਵਾਲਮੀਕਿ ਮੰਦਰ ਵਿੱਖੇ ਸਭਾ ਦੇ ਪ੍ਰਧਾਨ ਨਿਤੀਨ ਕੁਮਾਰ ਦੀ ਅਗਵਾਈ ਹੇਠ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੁਆਰਾ ਮੰਦਿਰ ਵਿਖੇ ਹਾਜਰੀ ਭਰੀ। ਸਮਾਗਮ ਵਿੱਚ ਸਮਾਜ ਸੇਵੀ ਡਾ.ਸੁਖਦੀਪ ਸਿੰਘ,ਪੰਜਾਬ ਮਹਿਲਾ ਕਾਂਗਰਸ ਦੇ ਮੀਤ ਪ੍ਰਧਾਨ ਡਾ.ਅਮਨਦੀਪ ਕੌਰ ਢੋਲੇਵਾਲ ,ਕੌਂਸਲ ਮਨਪ੍ਰੀਤ ਸਿੰਘ ਹੈਪੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰੇ ਵਰਗੀਆਂ ਹਨ, ਜੋ ਸਮਾਜ ਨੂੰ ਸਦੀਆਂ ਤੋਂ ਸੇਧ ਦਿੰਦੀਆਂ ਆ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਿਰੋਏ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਵੀ ਉਸੇ ਤਰ੍ਹਾਂ ਸੇਧ ਦੇ ਰਹੀਆਂ ਹਨ। ਭਗਵਾਨ ਵਾਲਮੀਕਿ ਜੀ ਨੇ ਦੀਨ ਦੁਖੀਆਂ ਨੂੰ ਕਸ਼ਟ ਵਿੱਚੋਂ ਕੱਢਣ ਅਤੇ ਲੋਕਾਂ ਨੂੰ ਚੰਗੇ ਰਸਤੇ ’ਤੇ ਪਾਇਆ। ਇਸ ਮੌਕੇ ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਵੱਲੋ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨ ਤੇ ਮਹਿਮਾਨਾਂ ਦਾ ਸਿਰਪਾਓ ਪਾਕੇ ਸਨਮਾਨ ਕੀਤਾ ਗਿਆ। ਇਸ ਮੌਕੇ ਵਿਜੈ ਕੁਮਾਰ ਵਾਈਸ ਪ੍ਰਧਾਨ,ਕਰਨ ਕੁਮਾਰ ਖਜਾਨਚੀ, ਹਰਸੇਵਕ ਸਿੰਘ ਕਲੌੜ,ਗੁਰਮੀਤ ਸਿੰਘ ਬੱਸੀ,ਅਮਨਪ੍ਰੀਤ ਸਿੰਘ ਖਾਲਾਸਪੁਰ,ਸੁਨੀਲ ਕੁਮਾਰ,ਮੀਥੁਨ ਕੁਮਾਰ ਸਹੋਤਾ,ਰਜਤ ਕੁਮਾਰ, ਹਰਮਨ ਕੁਮਾਰ ਅਕਾਸ਼, ਪ੍ਰਿੰਸ ਕੁਮਾਰ ਚੰਦਨ ਕੁਮਾਰ, ਖੁਸ਼ਪ੍ਰੀਤ,ਅਤੀ ਪਾਸੇ,ਚੰਦਨ ਕੁਮਾਰ ਚੰਦੂ,ਅਮਨ ਕੁਮਾਰ ਆਦਿ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ