ਜੇਕਰ ਝੋਨੇ ਦੀ ਲਿਫਟਿੰਗ ਨਾ ਹੋਈ ਤਾਂ ਕਿਸਾਨਾ ਨੂੰ ਨਾਲ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ— ਕੁਲਦੀਪ ਸਿੰਘ ਸਿੱਧੂਪੁਰ

ਬੱਸੀ ਪਠਾਣਾਂ,ਉਦੇ ਧੀਮਾਨ: ਜਦੋਂ ਦੀ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ।ਪਹਿਲੇ ਦਿਨ ਤੋਂ ਹੀ ਕਿਸਾਨਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਪੰਜਾਬ ਦੇ ਕਿਸਾਨ ਮੰਡੀਆਂ ਦੇ ਵਿੱਚ ਰੁਲਣ ਲਈ ਮਜਬੂਰ ਹੋ ਰਹੇ ਹਨ। ਇੰਨਾ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਨੇ ਹਲਕਾ ਬਸੀ ਪਠਾਣਾ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵੀਰਾਂ ਨੂੰ ਆ ਰਹੀਆਂ ਅਲੱਗ ਅਲੱਗ ਮੁਸ਼ਕਿਲਾਂ ਨੂੰ ਪੰਜਾਬ ਸਰਕਾਰ ਤੁਰੰਤ ਹੱਲ ਕਰੇ ਕਿਉਂਕਿ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਦਾ ਉਹਨਾਂ ਨੂੰ ਸਹੀ ਸਮੇਂ ਸਿਰ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਘਾਟ ਕਾਰਨ ਜੂਝ ਰਹੇ ਕਿਸਾਨ ਵੀਰ ਪਿਛਲੇ ਦਿਨਾਂ ਤੋਂ ਕਈ ਰਾਤਾਂ ਮੰਡੀਆਂ ਦੇ ਵਿੱਚ ਗੁਜਾਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਛੋਟੇ ਕਿਸਾਨਾਂ ਦਾ ਜੀਵਨ ਪੱਧਰ ਬਿਲਕੁਲ ਪੰਜਾਬ ਸਰਕਾਰ ਨੇ ਖਤਮ ਕਰਕੇ ਰੱਖ ਦਿੱਤਾ ਹੈ ।ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਜਦੋਂ ਸਿੱਧੂਪੁਰ ਨੇ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕੀਤੀ । ਤਾਂ ਉਹਨਾਂ ਨੇ ਕਿਹਾ ਕਿ ਪੰਜਾਬ ਅੰਦਰ ਪਹਿਲੀ ਵਾਰ ਬਾਰਦਾਨੇ ਦੀ ਕਿੱਲਤ ਦਾ ਵੱਡਾ ਸਾਹਮਣਾ ਕਿਸਾਨਾਂ ਨੂੰ ਕਰਨਾ ਪੈ ਰਿਹਾ ਹੈ ।ਉੱਥੇ ਹੀ ਆੜਤੀਆਂ ਵੱਲੋਂ ਵੀ ਬਾਰਦਾਨੇ ਦੀ ਘਾਟ ਨੂੰ ਵੱਡੀ ਮਾਤਰਾ ਵਿੱਚ ਮਹਿਸੂਸ ਕੀਤਾ ਜਾ ਰਿਹਾ ਹੈ ।ਕਿਉਂਕਿ ਬਾਰਦਾਨਾ ਨਾ ਹੋਣ ਕਾਰਨ ਲਿਫਟਿੰਗ ਨਹੀਂ ਹੋ ਰਹੀ ।ਸਿੱਧੂਪੁਰ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕੀ ਉਹ ਬਾਰਦਾਨੇ ਦੀ ਘਾਟ ਨੂੰ ਜਲਦ ਪੂਰਾ ਕਰੇ ਅਤੇ ਲਿਫਟਿੰਗ ਦੇ ਪੁਖਤਾ ਪ੍ਰਬੰਧ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਉੱਨਾਂ ਵੱਲੋਂ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਸਾਨਾਂ ਵੱਲੋਂ ਸਿੱਧੂਪੁਰ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਪਹਿਲਾ ਵੀ ਧਰਨਾ ਪ੍ਰਦਰਸ਼ਨ ਪੰਜਾਬ ਸਰਕਾਰ ਖਿਲਾਫ ਕਰ ਚੁੱਕੇ ਹਨ ।ਪਰੰਤੂ ਜੇਕਰ ਉਹਨਾਂ ਦਾ ਮਸਲਾ ਹੁਣ ਵੀ ਹੱਲ ਨਹੀਂ ਹੋ ਰਿਹਾ ਤਾਂ ਉਹ ਦਿਲੋਂ ਕੁਲਦੀਪ ਸਿੰਘ ਸਿੱਧੂਪੁਰ ਦੇ ਨਾਲ ਜੁੜ ਕੇ ਪੰਜਾਬ ਸਰਕਾਰ ਦੇ ਖਿਲਾਫ ਵੱਡੇ ਪੱਧਰ ਤੇ ਧਰਨਾ ਪ੍ਰਦਸ਼ਨ ਕਰਗੇ।ਸਿੱਧੂਪੁਰ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਸ ਦਿਨ ਪਹਿਲਾਂ ਹੀ ਝੋਨਾ ਖਰੀਦਣ ਦੇ ਲਈ ਜੋ ਰਾਸ਼ੀ ਪੰਜਾਬ ਦੇ ਲਈ ਬਣਦੀ ਹੈ । ਉਹ ਪਹਿਲਾ ਹੀ ਪੰਜਾਬ ਸਰਕਾਰ ਨੂੰ ਦੇ ਦਿੱਤੀ ਹੈ ਪ੍ਰੰਤੂ ਪੰਜਾਬ ਸਰਕਾਰ ਦੇ ਕੰਨ ਦੇ ਵਿੱਚ ਜੂ ਨਹੀਂ ਸੁਰਕਦੀ ।ਭਗਵੰਤ ਮਾਨ ਸਰਕਾਰ ਨੂੰ ਜਾਗਣ ਦੀ ਲੋੜ ਹੈ । ਪੰਜਾਬ ਸਰਕਾਰ ਤੋਂ ਤਕਰੀਬਨ ਹਰ ਵਰਗ ਦੁਖੀ ਹੈ ਵੱਡੇ ਵੱਡੇ ਵਾਅਦੇ ਕਰਨ ਵਾਲੀ ਝਾੜੂ ਪਾਰਟੀ ਦੀ ਸਰਕਾਰ ਹੁਣ ਜ਼ਮੀਨੀ ਪੱਧਰ ਤੇ ਵੀ ਆਪਣਾ ਵਜੂਦ ਗਵਾਹ ਬੈਠੀ ਹੈ। ਇਸ ਮੌਕੇ ਹਰਪ੍ਰੀਤ ਸਿੰਘ ਮਹਿਮਦਪੁਰ,ਸੁਰਜੀਤ ਸਿੰਘ ਗਡਹੇੜਾ ,ਨਰਿੰਦਰ ਸਿੰਘ,ਸੁੱਚਾ ਸਿੰਘ ਮਹਿਮਦਪੁਰ,ਮਨਜੀਤ ਸਿੰਘ ਕੰਦੀਪੁਰ,ਜਰਨੈਲ ਸਿੰਘ ਕਲੋਦੀ,ਹਰਿੰਦਰ ਸਿੰਘ ਕਲੋਦੀ ,ਜਿੰਦਰ ਸਿੰਘ ਕੋਟਲ਼ਾ ਮਕਸੂਦ,ਪ੍ਰਧਾਨ ਨਿਰਮਲ ਸਿੰਘ ਬਹੇੜ , ਅਵਤਾਰ ਸਿੰਘ ਬਹੇੜ, ਹਰਨੇਕ ਸਿੰਘ ਆਦਿ ਸ਼ਾਮਲ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ