ਆਮ ਆਦਮੀ ਪਾਰਟੀ ਸਰਕਾਰ ਤੋਂ ਸਾਰਾ ਵਰਗ ਦੁਖੀ – ਕਿਸ਼ੋਰੀ ਲਾਲ ਚੁੱਘ

ਬੱਸੀ ਪਠਾਣਾ, ਉਦੇ ਧੀਮਾਨ:  ਕਾਗਰਸ ਕਮੇਟੀ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਵੱਡੀ ਬੇਇੰਸਾਫ਼ੀ ਹੋ ਰਹੀ ਹੈ।ਉਨ੍ਹਾਂ ਨੂੰ ਆਪਣੀ ਫ਼ਸਲ ਦਾ ਸਹੀ ਮੁੱਲ਼ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ ਅਤੇ ਨਕਲੀ ਡੀ.ਏ.ਪੀ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਇਸ ਵਾਸਤੇ ਸਰਕਾਰ ਨੂੰ ਅਗੇਤੇ ਪ੍ਰਬੰਧਾਂ ਦੀ ਜ਼ਰੂਰਤ ਸੀ, ਪਰ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਵਿੱਚ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਕਿੱਲਾ ਘਾਟਾ ਪਿਆ ਹੈ।ਜੋ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ ਅਤੇ ਲੁੱਟ ਖਸੁੱਟ ਦੀ ਭਾਈਵਾਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਵੱਲ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ ।ਕਿਸਾਨਾਂ ਨੂੰ ਰੁਲਣ ਤੋਂ ਬਚਾਇਆ ਜਾਵੇ ਅਤੇ ਕਿਸਾਨਾਂ ਦਾ ਬਣਦਾ ਹੱਕ ਦਿੱਤਾ ਜਾਵੇ। ਉਨਾਂ ਨੇ ਕਿਹਾ ਕਿ ਆਪ” ਸਰਕਾਰ ਤੋਂ ਆੜ੍ਹਤੀਆ, ਕਿਸਾਨ, ਮਜ਼ਦੂਰ, ਵਪਾਰੀ ਸਮੇਤ ਸਾਰਾ ਵਰਗ ਦੁਖੀ ਹੈ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ