ਫ਼ਤਹਿਗੜ੍ਹ ਸਾਹਿਬ, ਅਮਲੋਹ ਤੇ ਖਮਾਣੋਂ ਦੇ ਤਹਿਸੀਲਾਂ ਵਿਚਲੇ ਸੇਵਾ ਕੇਂਦਰਾਂ ਵਿਖੇ ਐਤਵਾਰ ਨੂੰ ਵੀ ਮਿਲਣਗੀਆਂ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ

ਫਤਹਿਗੜ੍ਹ ਸਾਹਿਬ, ਰੂਪ ਨਰੇਸ਼:

ਜ਼ਿਲ੍ਹੇ ਵਿੱਚ ਆਧਾਰ ਅਪਡੇਟ ਅਤੇ 18 ਤੋਂ ਘੱਟ ਉਮਰ ਵਾਸਤੇ ਨਵੀਆਂ ਐਨਰੋਲਮੈਂਟ ਸੇਵਾਵਾਂ ਵਸਨੀਕਾਂ ਨੂੰ ਪ੍ਰਦਾਨ ਕਰਨ ਲਈ ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਖਮਾਣੋਂ ਵਿਖੇ ਤਹਿਸੀਲਾਂ ਵਿਚਲੇ ਸੇਵਾ ਕੇਂਦਰਾਂ ਵਿਖੇ ਬਾਕੀ ਦਿਨਾਂ ਦੇ ਨਾਲ-ਨਾਲ ਐਤਵਾਰ ਨੂੰ ਵੀ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ ਦਿੱਤੀਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਆਮ ਤੌਰ ‘ਤੇ ਜ਼ਿਲ੍ਹੇ ‘ਚ ਕੰਮ ਕਰ ਰਹੇ ਸਾਰੇ ਸੇਵਾ ਕੇਂਦਰ ਸੋਮਵਾਰ ਤੋਂ ਸ਼ਨੀਵਾਰ ਤੱਕ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਦੇ ਹਨ ਪਰ ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਖਮਾਣੋਂ ਦੇ ਤਹਿਸੀਲਾਂ ਵਿਚਲੇ ਸੇਵਾ ਕੇਂਦਰਾਂ ਵਿਖੇ ਐਤਵਾਰ ਵਾਲੇ ਦਿਨ ਵੀ ਵਾਧੂ ਤੌਰ ‘ਤੇ ਆਧਾਰ ਨਾਲ ਸਬੰਧਤ ਸੇਵਾਵਾਂ ਮਿਲਣਗੀਆਂ।

Leave a Reply

Your email address will not be published. Required fields are marked *