ਕਾਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ: ਡਾ. ਸਿਕੰਦਰ

ਬੱਸੀ ਪਠਾਣਾ, ਉਦੇ ਧੀਮਾਨ: ਕਾਂਗਰਸ ਕਮੇਟੀ ਦੇ ਜਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਜਿਮਨੀ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਿਮਨੀ ਚੋਣਾਂ ਭਾਵੇਂ ਇਕ ਹਫਤਾ ਲੇਟ ਹੋ ਗਈਆਂ ਹਨ, ਪਰ ਲੋਕ ਪਹਿਲਾਂ ਹੀ ਕਾਂਗਰਸ ਦੇ ਹੱਕ ਵਿਚ ਵੋਟ ਪਾਉਣ ਲਈ ਆਪਣਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਝੂਠੇ ਲਾਰੇ ਲਾਉਣ ਵਾਲੀ ਆਪ ਦੀ ਸਰਕਾਰ ਤੋਂ ਲੋਕ ਦੁਖੀ ਹੋ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪਤਾ ਚੱਲ ਗਿਆ ਹੈ ਕਿ ਟੋਟਕਿਆਂ ਨਾਲ ਰਾਜ ਨਹੀ ਚਲਦਾ, ਇਸੇ ਲਈ ਅੱਜ ਕੱਲ ਗਾਇਬ ਹਨ। ਉਹ ਨਾ ਹੀ ਝੋਨੇ ਦੇ ਮਾੜੇ ਖਰੀਦ ਪ੍ਰਬੰਧਾ ਤੇ ਨਾ ਹੀ ਹੋਰ ਮੁੱਦਿਆਂ ਤੇ ਕੋਈ ਬਿਆਨ ਦੇ ਰਹੇ ਹਨ। ਜਦਕਿ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਲੋਕਾਂ ਤੱਕ ਪੰਹੁਚ ਕਰਕੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣ ਰਹੇ ਹਨ ਅਤੇ ਪੂਰੀ ਮਿਹਨਤ ਕਰਕੇ ਕਾਂਗਰਸ ਪਾਰਟੀ ਨੂੰ ਬੁਲੰਦੀਆਂ ਵੱਲ ਲਿਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, ਕਿਉੰਕਿ ਉਹ ਝੋਨੇ ਦੀ ਚੁਕਾਈ ਤੇ ਸ਼ੈਲਰ ਮਾਲਕਾਂ ਤੇ ਆੜਤੀਆਂ ਦੀਆਂ ਸਮਸਿਆਵਾਂ ਨਾ ਹੱਲ ਕਰਨ ਲਈ ਜਿੰਮੇਵਾਰ ਹੈ। ਡਾ. ਸਿਕੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਲਦੀ ਹੀ ਜ਼ਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਹਿਬ ਵਲੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਕਾਕਾ ਰਣਦੀਪ ਸਿੰਘ ਸਾਬਕਾ ਮੰਤਰੀ ਨਾਭਾ ਦੀ ਅਗਵਾਈ ਵਿਚ ਜਿਮਨੀ ਚੋਣਾ ਵਾਲੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਕੇ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ ਕੀਤਾ ਜਾਵੇਗਾ।

Leave a Reply

Your email address will not be published. Required fields are marked *