ਜੈਤੋਂ ( ਅਸ਼ੋਕ ਧੀਰ): ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਨਾਲ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਵੀ ਪਹਿਲੀ ਵਾਰ ਲੁਧਿਆਣਾ ਵਿਖੇ ਸ਼ੁਰੂ ਹੋ ਚੁੱਕੀਆਂ ਹਨ। ਪੰਜਾਬ ਸਰਕਾਰ ਦੇ ਖੇਡ ਵਿਭਾਗ ਪੰਜਾਬ ਵੱਲੋਂ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੈਰਾਂ ਖੇਡਾਂ ਵਤਨ ਪੰਜਾਬ ਦੀਆਂ 20 ਨਵੰਬਰ ਤੋਂ 25 ਨਵੰਬਰ ਤੱਕ ਖੇਡ ਸਟੇਡੀਅਮ ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ। ਜਿਸ ਦਾ ਸ਼ਾਨਦਾਰ ਆਗਾਜ਼ ਸ਼ੁਰੂ ਹੋ ਚੁੱਕਾ ਹੈ, 20 ਤਰੀਕ ਨੂੰ ਖਿਡਾਰੀਆਂ ਦੀ ਕਲਾਸੀਫਿਕੈਸ਼ਨ ਕੀਤੀ ਗਈ ਅਤੇ ਅੱਜ ਮੁੰਡਿਆਂ ਦੇ ਪੈਰਾ ਅਥਲੈਟਿਕਸ 100 ਮੀਟਰ, 200 ਮੀਟਰ, 400 ਮੀਟਰ, 800,1500 ਮੀਟਰ,3000 ਮੀਟਰ, 5000 ਮੀਟਰ ਦੌੜਾਂ ਦੇ ਮੁਕਾਬਲੇ, ਸ਼ਾਟਪੁੱਟ, ਲੰਬੀ ਛਾਲ, ਉੱਚੀ ਛਾਲ, ਜੇਵੇਲਿਨ ਥਰੋ, ਪੈਰਾ ਬੈਡਮਿੰਟਨ, ਪੈਰਾ ਪਾਵਰ ਲਿਫਟਿੰਗ ਦੇ ਮੁਕਾਬਲੇ ਕਰਵਾਏ ਗਏ। ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਪੈਰਾ ਓਲੰਪਿਕ ਕਮੇਟੀ ਆਫ ਇੰਡੀਆ ਦੇ ਐਗਜੀਕਿਊਟਿਵ ਮੈਂਬਰ ਸ਼ਮਿੰਦਰ ਸਿੰਘ ਢਿੱਲੋ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਖੇਡਾਂ ਵਤਨ ਪੰਜਾਬ ਦੀਆਂ ਦੇ ਨਾਲ ਇਸ ਵਾਰ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਵੀ ਕਰਵਾਉਣ ਲਈ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਕਰਾਈਆਂ ਜਾਣ ਵਾਲੀਆਂ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਅਥਲੈਟਿਕਸ ,ਪੈਰਾ ਪਾਵਰ ਲਿਫਟਿੰਗ ਅਤੇ ਪੈਰਾ ਬੈਡਮਿੰਟਨ ਖੇਡਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਅੰਡਰ 15 ਅਤੇ 15 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਪੈਰਾ ਖਿਡਾਰੀ ਹਿੱਸਾ ਲੈ ਰਹੇ ਹਨ।
ਇਸ ਮੌਕੇ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਅਹੁਦੇਦਾਰ ਪ੍ਰਧਾਨ ਚਰਨਜੀਤ ਸਿੰਘ ਬਰਾੜ, ਦਵਿੰਦਰ ਸਿੰਘ ਟਫੀ ਬਰਾੜ, ਡਾਕਟਰ ਰਮਨਦੀਪ ਸਿੰਘ, ਮੀਡੀਆ ਇੰਚਾਰਜ ਪ੍ਰਮੋਦ ਧੀਰ, ਜਗਰੂਪ ਸਿੰਘ ਸੂਬਾ ਬਰਾੜ, ਗੁਰਪ੍ਰੀਤ ਸਿੰਘ ਧਾਲੀਵਾਲ, ਜਸਇੰਦਰ ਸਿੰਘ ਢਿੱਲੋਂ, ਅਮਨਦੀਪ ਸਿੰਘ ਬਰਾੜ, ਡਾਕਟਰ ਲਕਸ਼ੀ, ਡਾਕਟਰ ਨਵਜੋਤ ਸਿੰਘ, ਸੁਖਜਿੰਦਰ ਸਿੰਘ, ਖੁਸ਼ਦੀਪ ਕੌਰ, ਕੋਚ ਗਗਨਦੀਪ ਸਿੰਘ ਆਦਿ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਪੈਰਾ ਖਿਡਾਰੀਆਂ ਨੂੰ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।