ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼: ਆਦਮੀ ਪਾਰਟੀ ਪੰਜਾਬ ਦੀ “ਸ਼ੁਕਰਾਨਾ ਯਾਤਰਾ”, ਜੋ ਕਿ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋਈ ਸੀ।ਇਸ ਯਾਤਰਾ ਦਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਮਾਧੋਪੁਰ ਚੌਂਕ ‘ਚ ਪਹੁੰਚਣ ‘ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਲਖਵੀਰ ਸਿੰਘ ਰਾਏ ਦੀ ਅਗਵਾਈ ਵਿੱਚ ਸਵਾਗਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਸੂਦ ਨੇ ਵੀ ਆਪਣੇ ਸਾਥੀਆਂ ਨਾਲ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ.ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਪਿਛਲੇ ਢਾਈ ਸਾਲਾਂ ਤੋਂ ਕੰਮ ਕਰ ਰਹੀ ਹੈ।ਅੱਜ ਆਮ ਆਦਮੀ ਪਾਰਟੀ ਨੂੰ ਪੰਜਾਬ ਸਰਕਾਰ ਦੇ ਕੰਮਾਂ ਨੂੰ ਪੰਜਾਬ ਦੇ ਲੋਕਾਂ ਤੱਕ ਲੈ ਕੇ ਜਾਉਣ ਲਈ ਕੰਮ ਕਰਨ ਦੀ ਲੌੜ ਹੈ। ਇਸ ਲਈ ਹੀ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੇ ਕਹਿਣ ਤੇ ਆਮ ਆਦਮੀ ਪਾਰਟੀ ਪੰਜਾਬ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ।ਹੁਣ ਸਾਨੂੰ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਇਕਜੁੱਟ ਹੋ ਕੇ ਸੂਬੇ ਦੇ ਵਿਕਾਸ ਨੂੰ ਆਮ ਲੋਕਾਂ ਵਿੱਚ ਪਹੁੰਚਾਉਣ ਲਈ ਕੰਮ ਕਰਨਾ ਹੋਵੇਗਾ। ਤਾਂ ਹੀ ਆਉਣ ਵਾਲੀਆਂ 2027 ਦੀਆਂ ਚੋਣਾਂ ਪਹਿਲਾਂ ਨਾਲੋਂ ਵੱਡੇ ਫਰਕ ਨਾਲ ਜਿੱਤ ਸਕਦੇ ਹਾਂ।
ਇਸ ਮੌਕੇ ਸੀਨੀਅਰ ਆਗੂ ਸੁਭਾਸ਼ ਸੂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਵਰਕਰ ਨੂੰ ਪੂਰਾ ਮਾਣ ਸਨਮਾਨ ਦਿੰਦੀ ਹੈ।ਇਹੋ ਕਾਰਨ ਹੈ ਕਿ ਅੱਜ ਕੈਬਿਨੇਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜਾਬ ਪ੍ਰਧਾਨ ਬਣਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਮੁੱਖਮੰਤਰੀ ਭਗਵੰਤ ਮਾਨ ਬਹੁਤ ਵਧੀਆ ਸਰਕਾਰ ਚਲਾ ਰਹੇ ਹਨ।ਓਥੇ ਹੀ ਹੁਣ ਅਮਨ ਅਰੋੜਾ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨਗੇ,ਜਿਸ ਦਾ ਲਾਭ ਆਉਣ ਵਾਲੀਆਂ 2027 ਦੀਆਂ ਵਿਧਾਨਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੇਗਾ।
ਇਸ ਮੌਕੇ ਸੀਨੀਅਰ ਆਗੂ ਹਰਮਿੰਦਰ ਸੂਦ, ਨਾਹਰ ਸਿੰਘ,ਮਨਦੀਪ ਸਿੰਘ ਪੋਲਾ,ਕ੍ਰਿਸ਼ਨ ਕੁਮਾਰ,ਨਿਤਿਨ ਸੂਦ ਅਤੇ ਹੋਰ ਵੀ ਪਤਵੰਤੇ ਸੱਜਣ ਮੌਜੂਦ ਸਨ।