ਇੰਸਪੈਕਟਰ ਅਕਾਸ਼ ਦੱਤ ਵੱਲੋਂ ਅਹੁਦਾ ਸੰਭਾਲਣ ਤੇ ਕੀਤਾ ਸਨਮਾਨਿਤ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਬਡਾਲੀ ਆਲਾ ਸਿੰਘ ਵਿਖੇ ਇੰਸਪੈਕਟਰ ਅਕਾਸ਼ ਦੱਤ ਨੇ ਆਪਣੀ ਜਿੰਮੇਵਾਰੀ ਬਤੌਰ ਥਾਣਾ ਇੰਚਾਰਜ ਸਾਂਭ ਲਈ ਹੈ। ਇਸ ਮੋਕੇ ਤੇ ਉਹਨਾ ਨੂੰ ਸਟੇਟ ਅਵਾਰਡੀ ਨੌਰੰਗ ਸਿੰਘ ਵਲੋਂ ਬੁੱਕਾ ਦੇ ਕੇ ਸਨਮਾਨਿਤ ਕੀਤਾ ਗਿਆ।

ਆਪਣਾ ਅਹੁੱਦਾ ਸੰਭਾਲਣ ਉਪਰੰਤ ਹੀ ਉਹਨਾਂ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਨਾਲ ਮੀਟਿੰਗ ਕਰਦੇ ਹੋਏ ਉਹਨਾਂ ਨੂੰ ਆਪਣੀ ਜਿੰਮੇਵਾਰੀ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣ ਲਈ ਕਿਹਾ ਅਤੇ ਨਾਲ ਹੀ ਉਹਨਾਂ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਦੇ ਲਈ ਹਮੇਸ਼ਾ ਤਤੱਪਰ ਰਹਿਣ ਦੇ ਨਿਰਦੇਸ਼ ਦਿੱਤੇ। ਇਸ ਮੋਕੇ ਤੇ ਉਹਨਾ ਨੇ ਕਿਹਾ ਕਿ ਪੁਲਿਸ ਥਾਣਾ ਬਡਾਲੀ ਅੱਲਾ ਸਿੰਘ ਵਿਖੇ  ਆਉਣ ਵਾਲੇ ਹਰ ਨਾਗਰਿਕ ਦੀ ਸਮੱਸਿਆ ਦਾ ਹੱਲ ਕਰਨ ਦੇ ਲਈ ਪੁਲਿਸ ਪੂਰੀ ਤਰਾਂ ਪਾਬੰਦ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਨਸ਼ੇ ਦੇ ਵਿਰੁੱਧ ਮਾਨਯੋਗ ਐਸਐਸਪੀ ਡਾਕਟਰ ਰਵਜੋਤ ਗਰੇਵਾਲ ਅਤੇ ਡੀ ਐਸ ਪੀ ਰਾਜ ਕੁਮਾਰ ਵੱਲੋਂ ਚਲਾਈ ਗਈ ਮੁਹਿਮ ਦੇ ਤਹਿਤ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਤੇ ਸਿਕੰਜਾ ਕੱਸਿਆ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਜੇਕਰ ਇਲਾਕੇ ਵਿੱਚ ਕੋਈ ਵੀ ਅਸਮਾਜਿਕ ਤੱਤ, ਸ਼ਕੀ ਵਿਅਕਤੀ ਨਜ਼ਰ ਆਉਂਦਾ ਹੈ ਜਾਂ ਕੋਈ ਨਸ਼ਾ ਵੇਚਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਕਿ ਅਜਿਹੇ ਲੋਕਾਂ ਨੂੰ ਸਲਾਖਾਂ ਦੇ ਪਿੱਛੇ ਪਹੁੰਚਾਇਆ ਜਾ ਸਕੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਏਐਸਆਈ ਹਰਦੀਪ ਸਿੰਘ ਮੰਡੇਰ, ਬਲਵਿੰਦਰ ਸਿੰਘ ਗਿੱਲ ਸਮੇਤ ਸਮੂਹ ਸਟਾਫ ਹਾਜਰ ਸੀ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ