ਥਾਣਾ ਫਿਲੌਰ ਦੀ ਪੁਲਿਸ ਨੇ 500 ਗ੍ਰਾਮ ਹੈਰੋਇਨ ਅਤੇ 5 ਲੱਖ 22 ਹਜਾਰ ਰੁਪਏ ਡਰੱਗ ਮਨੀ ਸਮੇਤ ਇੱਕ ਮਹਿਲਾ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ, ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਾੜੇ ਅਨਸਰਾ ਅਤੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ, ਅਤੇ ਸ਼੍ਰੀ ਸਿਮਰਨਜੀਤ ਸਿੰਘ ਲੰਗ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ, ਦੀ ਅਗਵਾਈ ਹੇਠ ਇੰਸਪੈਕਟਰ ਨੀਰਜ ਕੁਮਾਰ ਮੁੱਖ ਅਫਸਰ ਥਾਣਾ ਫਿਲੌਰ ਦੀ ਪੁਲਿਸ ਪਾਰਟੀ ਨੇ ਇੱਕ ਮਹਿਲਾ ਨਸ਼ਾ ਤਸਕਰ ਨੂੰ 500 ਗ੍ਰਾਮ ਹੈਰੋਇਨ ਅਤੇ 05 ਲੱਖ 22 ਹਜਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਉਹਨਾਂ ਵੱਲੋਂ ਜਿਲਾ ਜਲੰਧਰ ਦਿਹਾਤੀ ਅਧੀਨ ਤਾਇਨਾਤ ਸਾਰੇ ਹਲਕਾ ਅਫਸਰ ਅਤੇ ਮੁੱਖ ਅਫਸਰ ਥਾਣਾਜਾਤ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦੇ ਕੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਸੀ। ਜੋ ਇਹਨਾਂ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਥਾਣਾ ਫਿਲੌਰ ਦੇ ਨਵ ਨਿਯੁਕਤ ਇੰਸਪੈਕਟਰ ਨੀਰਜ ਕੁਮਾਰ ਦੀ ਪੁਲਿਸ ਪਾਰਟੀ ਵੱਲੋਂ ਸਪੈਸਲ ਚੈਕਿੰਗ ਆਪ੍ਰੇਸ਼ਨ ਦੌਰਾਨ ਮਹਿਲਾ ਕ੍ਰਮਚਾਰੀ ਦੀ ਹਾਜਰੀ ਵਿੱਚ ਤੇਹਿੰਗ ਚੂੰਗੀ ਫਿਲੌਰ ਤੋਂ ਇੱਕ ਔਰਤ ਨੂੰ ਚੈੱਕ ਕੀਤਾ ਤਾਂ ਇਸਦੇ ਬੈਗ ਵਿੱਚੋਂ ਮੋਮੀ ਲਿਫਾਫਾ ਵਿੱਚ ਲਪੇਟੀ ਹੋਈ 500 ਗ੍ਰਾਮ ਹੈਰੋਇਨ ਅਤੇ 05 ਲੱਖ 22,000/- ਰੁਪਏ ਡਰੱਗ ਮਨੀ ਬਰਾਮਦ ਹੋਈ ਜੋ ਔਰਤ ਪਾਸੋਂ ਪੁੱਛਗਿੱਛ ਕਰਨ ਤੇ ਇਸਦਾ ਨਾਮ ਪਤਾ ਅਮਰਜੀਤ ਕੌਰ ਉਰਫ ਜੀਤਾਂ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਪਰਾਗਪੁਰ ਥਾਣਾ ਔੜ ਜਿਲਾ ਸ਼ਹੀਦ ਭਗਤ ਸਿੰਘ ਨਗਰ ਪਤਾ ਲੱਗਾ। ਦੋਸ਼ਣ ਪਾਸੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰਕੇ ਥਾਣਾ ਫਿਲੌਰ ਵਿਖੇ ਮੁਕੱਦਮਾ ਨੰਬਰ 330 ਮਿਤੀ 16.12.2023 ਜੁਰਮ 21ਸੀ-61-85 ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਜਿਲ੍ਹਾ ਜਲੰਧਰ ਦਿਹਾਤੀ ਦਰਜ ਰਜਿਸਟਰ ਕੀਤਾ ਗਿਆ ਹੈ।

ਜੋ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਅਮਰਜੀਤ ਕੌਰ ਉਰਫ ਜੀਤਾਂ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਪਰਾਗਪੁਰ ਥਾਣਾ ਔੜ ਜਿਲਾ ਸ਼ਹੀਦ ਭਗਤ ਸਿੰਘ ਨਗਰ ਕਾਫੀ ਸਮੇਂ ਤੋਂ ਫਿਲੌਰ ਏਰੀਆ ਵਿੱਚ ਨਸ਼ਾ ਸਪਲਾਈ ਕਰਨ ਦਾ ਧੰਦਾ ਕਰ ਰਹੀ ਸੀ। ਇਸ ਦੇ ਖਿਲਾਫ ਪਹਿਲਾ ਵੀ ਨਸ਼ਾ ਵੇਚਣ ਦੇ 07 ਕੇਸ ਦਰਜ ਹਨ। ਜੋ ਹੁਣ ਵੀ ਇਹ ਲੁਕ ਛਿਪ ਕੇ ਨਸ਼ਾ ਵੇਚਣ ਦਾ ਧੰਦਾ ਕਰ ਰਹੀ ਸੀ। ਇਸਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *