ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਬੱਸੀ ਪਠਾਣਾਂ, ਰੂਪ ਨਰੇਸ਼: 

ਭਗਤ ਰਵਿਦਾਸ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹੰਸਾਲੀ ਖੇੜਾ ਵਿਖੇ ਦਸ ਫਰਵਰੀ ਦਿਨ ਸੋਮਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਜਾਪ ਆਰੰਭ ਕੀਤੇ ਗਏ ਸਨ। ਜਿਨਾਂ ਦੇ ਭੋਗ 12 ਫਰਵਰੀ ਦਿਨ ਬੁੱਧਵਾਰ ਨੂੰ ਪਾਏ ਗਏ। ਭਗਤ ਰਵਿਦਾਸ ਦੇ ਪ੍ਰਕਾਸ਼ ਉਤਸਵ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਤੇ ਰਾਗੀ ਸਿੰਘਾਂ ਤੇ ਸਕੂਲੀ ਬੱਚਿਆਂ ਵੱਲੋਂ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਸਮੂਹ ਸਕੂਲ ਦੇ ਵਿਦਿਆਰਥੀਆਂ, ਉਹਨਾਂ ਦੇ ਮਾਤਾ ਪਿਤਾ ਅਤੇ ਸਮੂਹ ਇਲਾਕਾ ਦੀਆਂ ਸੰਗਤਾਂ ਨੇ ਹਾਜਰੀ ਲਗਵਾਈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ। ਸਮਾਗਮ ਦੌਰਾਨ ਫੈਡਰੇਸਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਤੇ ਅਮਰਜੀਤ ਸਿੰਘ ਮੈਨੇਜਰ ਪੀਐਨਬੀ ਅਤੇ ਸਟੇਟ ਐਵਾਰਡੀ ਨੌਰੰਗ ਸਿੰਘ ਖਰੋਡ ਵੱਲੋ ਸ਼ਮੂਲੀਅਤ ਕਰਨ ਤੇ ਉਨ੍ਹਾਂ ਦਾ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਮੈਨੇਜਮੈਂਟ ਵੱਲੋ ਸਿਰਪਾਓ ਪਾਕੇ ਵਿਸ਼ੇਸ਼ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਟਰਸਟ ਦੇ ਮੈਨੇਜਰ ਸਾਧੂ ਰਾਮ ਭੱਟਮਾਜਰਾ, ਸਕੱਤਰ ਹਰਿੰਦਰ ਸਿੰਘ ਰੰਧਾਵਾ,ਸੰਯੁਕਤ ਸਕੱਤਰ ਸੁਰਿੰਦਰ ਸਿੰਘ ਰੰਧਾਵਾ, ਸਕੂਲ ਪ੍ਰਿੰਸੀਪਲ ਰਮਾ ਬਾਠ, ਕਾਲਜ ਪ੍ਰਿੰਸੀਪਲ ਕਰਮਜੀਤ ਕੌਰ, ਆਸੁ ਜੱਸੀ ਐਨਐਸਐਸ ਆਦਿ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ