ਬੱਸੀ ਪਠਾਣਾਂ, (ਉਦੇ ਧੀਮਾਨ), ਜਿਲ੍ਹਾ ਫ਼ਤਹਿਗੜ ਸਾਹਿਬ ਦੇ ਐਸ ਐਸ ਪੀ ਡਾ.ਰਵਜੋਤ ਕੌਰ ਗਰੇਵਾਲ ਦੀਆਂ ਹਦਾਇਤਾਂ ਤੇ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਸਿਟੀ ਪੁਲਿਸ ਚੌਕੀ ਬੱਸੀ ਪਠਾਣਾਂ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ, ਇਸ ਤੋਂ ਪਹਿਲਾਂ ਉਹ ਪੁਲਿਸ ਚੌਕੀ ਮੰਡੀ ਗੋਬਿੰਦਗੜ੍ਹ ਵਿਖੇ ਤਾਇਨਾਤ ਸਨ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕਰਕੇ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਲਾਕੇ ਚੋਂ ਮਾੜੇ ਅਨਸਰਾਂ ਦਾ ਸਫ਼ਾਇਆ ਕੀਤਾ ਜਾ ਸਕੇ। ਉਨ੍ਹਾਂ ਕਿਹਾ ਪੁਲਿਸ ਚੌਕੀ ਬੱਸੀ ਪਠਾਣਾਂ ਦੇ ਦਰਵਾਜੇ ਹਰੇਕ ਲਈ ਖੁੱਲ੍ਹੇ ਹਨ ਤੇ ਬਿਨਾਂ ਕਿਸੇ ਡਰ ਤੋਂ ਮਾੜੇ ਅਨਸਰਾਂ ਵਿਰੁੱਧ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।