ਈਡੀ ਨੇ ਜੰਗਲਾਤ ਘਪਲੇ ’ਚ ਸਾਧੂ ਸਿੰਘ ਧਰਮਸੋਤ ਤੇ ਠੇਕੇਦਾਰਾਂ ’ਤੇ ਛਾਪੇ ਮਾਰੇ

ਚੰਡੀਗੜ੍ਹ :ਜੰਗਲਾਤ ਘਪਲੇ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੂਬੇ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਦੇ ਕੁਝ ਠੇਕੇਦਾਰਾਂ ’ਤੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਛਾਪੇਮਾਰੀ ਕੀਤੀ। ਪੀਐੱਮਐੱਲਏ ਦੀਆਂ ਧਾਰਾਵਾਂ ਤਹਿਤ ਸੂਬੇ ਵਿੱਚ ਕਰੀਬ 14 ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤਹਿਤ 63 ਸਾਲਾ ਜੰਗਲਾਤ ਠੇਕੇਦਾਰ ਧਰਮਸੋਤ ਅਤੇ ਕੁਝ ਹੋਰਨਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ।ਪੰਜ ਵਾਰ ਦੇ ਵਿਧਾਇਕ ਨੂੰ ਇਸ ਸਾਲ ਦੀ ਸ਼ੁਰੂਆਤ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

Live Cricket Score

ਤਾਜ਼ਾ ਤਾਰੀਨ