ਆੜ੍ਹਤੀਆ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ

ਬੱਸੀ ਪਠਾਣਾਂ (ਉਦੇ ਧੀਮਾਨ ), ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਸਮੂਹ ਆੜ੍ਹਤੀਆ ਦੀ ਮੀਟਿੰਗ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਦੀ ਅਗਵਾਈ ਹੇਠ ਪੁਰਾਣੀ ਦਾਣਾ ਮੰਡੀ ਬੱਸੀ ਪਠਾਣਾਂ ਵਿੱਖੇ ਹੋਈ। ਮੀਟਿੰਗ ਦੌਰਾਨ ਹਾਜ਼ਰ ਸਮੂਹ ਆੜ੍ਹਤੀਆ ਵੱਲੋ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਜੈ ਕਾਲੜਾ ਦੇ ਸਤਿਕਾਰਯੋਗ ਮਾਤਾ ਸ਼੍ਰੀਮਤੀ ਆਗਿਆਵੰਤੀ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ।ਉਨਾਂ ਦੀ ਯਾਦ ਵਿੱਚ ਇੱਕ ਮਿੰਟ ਦਾ ਮੋਨ ਧਾਰਨ ਕੀਤਾ। ਇਸ ਮੌਕੇ ਸਮੂਹ ਆੜ੍ਹਤੀਆ ਵਲੌਂ ਅਰਦਾਸ ਕੀਤੀ ਗਈ ਕਿ ਵਿਛੜੀ ਰੂਹ ਨੂੰ ਪ੍ਰਮਾਤਮਾਂ ਆਪਣੇ ਚਰਨਾ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਇਸ ਮੌਕੇ ਆੜਤੀ ਹੀਰਾ ਲਾਲ, ਵਿਕਾਸ ਗੁਪਤਾ, ਵਿਸ਼ਾਲ ਗੁਪਤਾ, ਕੁਲਵੰਤ ਸਿੰਘ, ਗੁਰਮੀਤ ਸਿੰਘ, ਸ਼ੂਭਾਂਸ਼ੁ ਜਿੰਦਲ, ਕਰਨਵੀਰ ਸਿੰਘ, ਗੋਰਵ ਗੁਪਤਾ, ਰਾਜੀਵ ਸਿੰਗਲਾ, ਹੇਮਰਾਜ ਨੰਦਾ, ਵਾਸਦੇਵ ਛਾਬੜਾ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਅੰਮ੍ਰਿਤਪਾਲ ਸਿੰਘ,ਕੁਲਦੀਪ ਸਿੰਘ, ਰਾਜਨ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ