ਬੱਸੀ ਪਠਾਣਾਂ , ਰੂਪ ਨਰੇਸ਼:
ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਦੇ ਵਫਦ ਨੇ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਦੀ ਅਗਵਾਈ ਹੇਠ ਜਿਲ੍ਹਾ ਫ਼ਤਹਿਗੜ ਸਾਹਿਬ ਦੇ ਨਵ ਨਿਯੁਕਤ ਐਸ.ਐਸ.ਪੀ. ਸ਼ੁਭਮ ਅਗਰਵਾਲ ਆਈ.ਪੀ.ਐਸ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ। ਸਭ ਤੋਂ ਪਹਿਲਾਂ ਰਾਜੇਸ਼ ਸਿੰਗਲਾ ਵੱਲੋਂ ਨਵ ਨਿਯੁਕਤ ਐਸ.ਐਸ.ਪੀ. ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿਤੀ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ। ਰਾਜੇਸ਼ ਸਿੰਗਲਾ ਨੇ ਆੜਤੀ ਐਸੋਸੀਏਸ਼ਨ ਵੱਲੋਂ ਸਮਾਜ ਸੇਵਾ ਦੇ ਕੀਤੇ ਜਾ ਰਹੇ ਕਾਰਜਾਂ ਸਬੰਧੀ ਸੰਖੇਪ ਜਾਣਕਾਰੀ ਦਿਤੀ। ਜਿਸ ਨੂੰ ਸੁਣ ਕੇ ਐਸ.ਐਸ.ਪੀ. ਕਾਫੀ ਪ੍ਰਭਾਵਿਤ ਹੋਏ। ਉਨ੍ਹਾਂ ਨੇ ਸਰਕਾਰ ਵੱਲੋਂ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਆੜਤੀ ਐਸੋਸੀਏਸ਼ਨ ਦੇ ਸਮੂਹ ਆੜਤੀ ਵਰਗ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਐਸ.ਐਸ.ਪੀ. ਨੇ ਕਿਹਾ ਕਿ ਉਹ ਫ਼ਤਹਿਗੜ ਸਾਹਿਬ ਦੀ ਪਵਿੱਤਰ ਧਰਤੀ ’ਤੇ ਅਹੁਦਾ ਸੰਭਾਲਣ ਤੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਅਤੇ ਉਹ ਆਪਣੀ ਡਿਊਟੀ ਪੂਰੀ ਨੇਕ ਨੀਤੀ, ਇਮਾਨਦਾਰੀ, ਤਨਦੇਹੀ ਅਤੇ ਸਰਕਾਰ ਅਤੇ ਵਿਭਾਗ ਦੇ ਨਿਯਮਾਂ ਅਨੁਸਾਰ ਨਿਭਾਉਣਗੇ।
ਇਸ ਮੌਕੇ ਵਿਸ਼ਾਲ ਗੁਪਤਾ, ਕਰਨਵੀਰ ਸਿੰਘ ਨਾਗਰਾ, ਕੁਲਵਿੰਦਰ ਸਿੰਘ ਭੰਗੂ, ਵੇਦ ਪ੍ਰਕਾਸ਼ ਹਰਵਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ।