ਭਾਜਪਾ ਵਿੱਚ ਇੱਕ ਛੋਟਾ ਜਿਹਾ ਵਰਕਰ ਵੀ ਜ਼ਿੰਮੇਵਾਰੀ ਨਿਭਾ ਸਕਦਾ ਹੈ – ਹਰਸ਼ ਗਰਗ

ਬੱਸੀ ਪਠਾਣਾਂ (ਉਦੇ ਧੀਮਾਨ ) ਭਾਰਤੀਯ ਜਨਤਾ ਪਾਰਟੀ ਦੇਸ਼ ਦੀ ਇੱਕੋਂ ਇੱਕ ਅਜਿਹੀ ਪਾਰਟੀ ਹੈ ਜਿੱਥੇ ਕੋਈ ਵੀ ਵਰਕਰ ਆਪਣੀ ਮਿਹਨਤ ਸਦਕਾ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਬਣ ਸਕਦਾ ਹੈ। ਜਿਸ ਦੀ ਤਾਜ਼ਾ ਉਦਾਹਰਣ ਹਨ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਨਵੇਂ ਬਣੇ ਮੁੱਖ ਮੰਤਰੀ ਮੋਹਨ ਯਾਦਵ ਅਤੇ ਭਜਨ ਲਾਲ ਸ਼ਰਮਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀਯ ਜਨਤਾ ਪਾਰਟੀ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਸ਼ ਗਰਗ ਨੇ ਕੀਤਾ। ਉਨ੍ਹਾਂ ਨੇ ਕਿਹਾ ਜਿੱਥੇ ਭਾਜਪਾ ਆਪਣੇ ਮਿਹਨਤੀ ਵਰਕਰਾਂ ਨੂੰ ਰਾਜਨੀਤੀ ਵਿੱਚ ਅਹੁਦੇ ਦੇਣ ਮੌਕੇ ਵਿਸ਼ੇਸ਼ ਮਹੱਤਵ ਦਿੰਦੀ ਹੈ, ਉੱਥੇ ਕਾਂਗਰਸ, ਅਕਾਲੀ ਦਲ, ਬਸਪਾ ਸਮੇਤ ਕਈ ਪਾਰਟੀਆਂ ਵਰਕਰਾਂ ਨੂੰ ਨਹੀਂ ਸਗੋਂ ਪਰਿਵਾਰ ਨੂੰ ਤਵੱਜੋ ਦਿੰਦੀ ਹੈ। ਉਨ੍ਹਾਂ ਨੇ ਕਿਹਾ ਪ੍ਰਧਾਨਮੰਤਰੀ ਨਰਿੰਦਰ ਮੋਦੀ, ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਵੱਲੋਂ ਆਮ ਵਰਕਰਾਂ ਨੂੰ ਮੁੱਖ ਮੰਤਰੀ ਵਰਗੀ ਅਹਿਮ ਜ਼ਿੰਮੇਵਾਰੀ ਸੌਂਪਣ ਨਾਲ ਦੇਸ਼ ਭਰ ਵਿੱਚ ਭਾਜਪਾ ਵਰਕਰਾਂ ਹੌਸਲਾ ਅਤੇ ਜੋਸ਼ ਸੱਤਵੇਂ ਅਸਮਾਨ ਤੇ ਪਹੁੰਚ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਵਰਕਰਾਂ ਦਾ ਇਹ ਜੋਸ਼ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਦੇਸ਼ ਅੰਦਰੋਂ ਕਾਂਗਰਸ ਅਤੇ ਇੰਡੀਆ ਗਠਜੋੜ ਦਾ ਸੁਪੜਾ ਸਾਫ ਕਰ ਦੇਣ ਅਤੇ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਤੀਜੀ ਵਾਰ ਸਰਕਾਰ ਬਣਾਉਣ ਦੀ ਗਰੰਟੀ ਹੈ‌।

Leave a Reply

Your email address will not be published. Required fields are marked *