ਅੰਤਿਮ ਸਹਾਰਾ ਵੈਲਫ਼ੇਅਰ ਸੁਸਾਇਟੀ ਰਜਿ: ਫ਼ਤਿਹਗੜ੍ਹ ਸਾਹਿਬ ਨੇ ਕੀਤਾ 275 ਵੀਂ ਲਾਵਾਰਿਸ ਡੈਡ ਬੋਡੀ ਦਾ ਸੰਸਕਾਰ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਅੰਤਿਮ ਸਹਾਰਾ ਵੈਲਫ਼ੇਅਰ ਸੁਸਾਇਟੀ ਰਜਿ: ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਤੇ ਏਐਸਆਈ ਨਿਰਮਲ ਸਿੰਘ ਨੇ 275 ਵੀਂ ਲਾਵਾਰਿਸ ਡੈਡ ਬੋਡੀ ਦਾ ਸੰਸਕਾਰ ਥਾਣਾ ਬਡਾਲੀ ਆਲਾ ਸਿੰਘ ਦੇ ਸਟਾਫ ਦੇ ਸਹਿਯੋਗ ਨਾਲ ਕੀਤਾ। ਇਸ ਮੌਕੇ ਦੱਸਦਿਆਂ ਸੰਸਥਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਕਿਸੇ ਲਾਵਾਰਿਸ ਦਾ ਸੰਸਕਾਰ ਕਰਨਾ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਜ ਕੋਈ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਦੇ ਫੋਨ ਨੰਬਰ 9888699199 ‘ਤੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉਹਨਾਂ ਨਾਲ ਪੰਡਿਤ ਨਰਿੰਦਰ ਕਾਲਾ ਮੂਲੇਪੁਰ ਵਾਲੇ ਵੀ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ