ਖਿਡਾਰੀਆਂ ਦੀ ਮਦਦ ਕਰਨ ਵਾਲੇ ਐਨ.ਆਰ.ਆਈ ਦਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਕੀਤਾ ਗਿਆ ਸਨਮਾਨ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਵਿਦੇਸ਼ ਵਿੱਚ ਰਹਿੰਦਿਆਂ ਵੀ ਆਪਣੀ ਮਿੱਟੀ ਅਤੇ ਆਪਣੇ ਲੋਕਾਂ ਨੂੰ ਪਿਆਰ ਕਰਨ ਵਾਲੇ ਆਲ ਇੰਡੀਆਂ ਅੰਡਰ 17 ਫ਼ੁੱਟਬਾਲ ਕੱਪ ਦੇ ਐਨ.ਆਰ.ਆਈ ਵਿੰਗ ਦੇ ਪ੍ਰਧਾਨ ਮਨਵੀਰ ਸ਼ਰਮਾ ਆਸਟੇ੍ਰਲੀਆਂ ਦਾ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਿਰੋਪਾਉ ਪਾ ਕੇ ਸਨਮਾਨ ਕਰਨ ਮੌਕੇ ਕੀਤਾ ਹੈ। । ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਦੱਸਿਆ ਕਿ ਮਨਵੀਰ ਸ਼ਰਮਾ ਵੱਲੋਂ ਪਿਛਲੇ ਕਈ ਸਾਲਾਂ ਤੋਂ ਵਿਦੇਸ਼ ਦੀ ਧਰਤੀ ਤੇ ਰਹਿ ਕੇ ਵੀ ਪੰਜਾਬ ਦੇ ਜਰੂਰਤਮੰਦ ਖਿਡਾਰੀਆਂ ਦੀ ਮਦਦ ਕੀਤੀ ਜਾ ਰਹੀ ਹੈ ਜੋ ਕਿ ਇੱਕ ਬਹੁਤ ਵਧੀਆ ਅਤੇ ਨੇਕ ਉਪਰਾਲਾ ਹੈ। ਉਹਨਾਂ ਦੱਸਿਆ ਕਿ ਮਨਵੀਰ ਅਤੇ ਉਸਦੇ ਕਈ ਸਾਥੀਆਂ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਫੁੱਟਬਾਲ ਮੁਕਾਬਲੇ ਕਰਵਾ ਕੇ ਨੌਜਵਾਨਾਂ ਨੂੰ ਇੱਕ ਵਧੀਆ ਪਲੇਟਫਾਰਮ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਕਰਕੇ ਅੱਜ ਉਨਾਂ ਦਾ ਸਾਡੀ ਟੀਮ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਮਨਵੀਰ ਸ਼ਰਮਾ ਅਤੇ ਉਸਦੇ ਪਰਿਵਾਰ ਨੇ ਵਿਧਾਇਕ ਰਾਏ ਸਮੇਤ ਸਮੂਹ ਸਹਿਯੋਗੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਖੁਦ ਫੁਟਵਾਲ ਦੀ ਟੀਮ ਵਿੱਚ ਖੇਡਦੇ ਸਨ ਜਿਸ ਕਰਕੇ ਹੁਣ ਵਿਦੇਸ਼ ਦੀ ਧਰਤੀ ਤੇ ਰਹਿ ਕੇ ਵੀ ਉਨਾਂ ਦੀ ਚਾਹਨਾ ਆਪਣੇ ਵਤਨ ਦੇ ਖਿਡਾਰੀਆਂ ਨੂੰ ਹੋਰ ਪ੍ਰਮੋਟ ਕਰਨ ਦੀ ਹੈ ਜਿਸ ਕਰਕੇ ਉਹ ਸਮੇਂ ਸਮੇਂ ਸਿਰ ਇਹ ਛੋਟੇ ਮੋਟੇ ਉਪਰਾਲੇ ਕਰਦੇ ਰਹਿੰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਕਰਮਜੀਤ ਬੱਬੂ, ਮਨਵੀਰ ਆਸਟ੍ਰੇਲੀਆ, ਸਤਵੀਰ ਸਿੰਘ ਫੁੱਟਬਾਲ ਕੋਚ, ਐਡਵੋਕੇਟ ਬਿਕਰਮ ਸਿੰਘ, ਨਿਰਮਲ ਸਿੰਘ ਗੋਲਡੀ, ਰਣਜੀਤ ਸਿੰਘ ਟੀ ਟੀ ਈ, ਹਰਿੰਦਰ ਕੁਮਾਰ, ਪ੍ਰਸ਼ਾਂਤ ਕੁਮਾਰ,ਮੁਖਵਿੰਦਰ ਸਿੰਘ, ਬਿਕਰਮ ਸਿੰਘ ਸ਼ੈਰੀ, ਫੈਰੀ ਇੰਗਲੈਂਡ, ਦੀਪਕ, ਗੈਵੀ, ਜੋਨੀ ਭਾਰਦਵਾਜ, ਪ੍ਰਿਤਪਾਲ ਜੱਸੀ, ਗੌਰਵ ਪਹਿਲਵਾਨ, ਜੀਵਨ ਕੋਚ,ਮਨਿੰਦਰ ਚੀਮਾ, ਰਾਕੇਸ਼ ਕੁਮਾਰ,ਗੁਰਦੀਪ ਸਿੰਘ, ਆਸ਼ੀਸ਼ ਅੱਤਰੀ, ਰਮੇਸ਼ ਸੋਨੂ, ਮਨਪ੍ਰੀਤ ਸੋਨੀ, ਪ੍ਰੀਤਮ ਸਿੰਘ ਆਦੀ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

Live Cricket Score

ਤਾਜ਼ਾ ਤਾਰੀਨ