ਸਾਨੂੰ ਭਗਵਾਨ ਸ਼੍ਰੀ ਰਾਮ ਵੱਲੋਂ ਦਿਖਾਏ ਮਾਰਗ ਤੇ ਚਲਦੇ ਹੋਏ ਇਨਸਾਨੀਅਤ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਜੀਵਨ ਗੁਜ਼ਾਰਨਾ ਚਾਹੀਦਾ- ਮਹੰਤ ਡਾ. ਸਿਕੰਦਰ ਸਿੰਘ

ਸਰਹਿੰਦ, ਥਾਪਰ:

ਸਾਨੂੰ ਸਾਰਿਆਂ ਨੂੰ ਭਗਵਾਨ ਸ੍ਰੀ ਰਾਮ ਵੱਲੋਂ ਦਿਖਾਏ ਮਾਰਗ ਤੇ ਚਲਦੇ ਹੋਏ ਇਨਸਾਨੀਅਤ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਜੀਵਨ ਗੁਜ਼ਾਰਨਾ ਚਾਹੀਦਾ ਹੈ। ਇਹ ਗੱਲ ਡੇਰਾ ਬਾਬਾ ਬੁੱਧ ਦਾਸ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਸ਼੍ਰੀ ਰਾਮ ਲੀਲਾ ਕਮੇਟੀ ਵੱਲੋਂ ਅਗਰਵਾਲ ਧਰਮਸ਼ਾਲਾ ਵਿੱਚ ਕਰਵਾਈ ਜਾ ਰਹੀ ਸ਼੍ਰੀ ਰਾਮ ਕਥਾ ਦੌਰਾਨ ਕਹੀ। ‌ਇਸਦੇ ਇਲਾਵਾ ਵਿਸ਼ੇਸ਼ ਮਹਿਮਾਨ ਨਗਰ ਕੌਂਸਲ ਦੇ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ ਅਤੇ ਸਮਾਜ ਸੇਵੀ ਪਵਨ ਬੰਸਲ ਤੇ ਮਨਧੀਰ ਮੋਹਨ ਵੱਲੋਂ ਵੀ ਦਰਬਾਰ ਵਿੱਚ ਹਾਜ਼ਰੀ ਭਰੀ ਗਈ। ਉਹਨਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਧਾਰਮਿਕ ਸਮਾਗਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਵੀ ਕੀਤਾ। ਕਥਾ ਦੋਰਾਨ ਕਥਾਵਾਚਕ ਸਤੀਸ਼ ਕੌਸ਼ਿਕ ਨੇ ਭਗਵਾਨ ਸ਼ਿਵ ਦੇ ਵਿਆਹ ਦੀ ਕਥਾ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸੰਸਥਾ ਵੱਲੋਂ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਅਜੇ ਸਿੰਗਲਾ ਅਤੇ ਜਨਰਲ ਸਕੱਤਰ ਮਨੋਜ ਕੁਮਾਰ ਭੰਡਾਰੀ,ਅਸ਼ੋਕ ਗੌਤਮ, ਰੁਪਿੰਦਰ ਸੁਰਜਨ, ਅਜੇ ਮਲਹੋਤਰਾ,ਪ੍ਰੀਤਮ ਰਬੜ,ਨਿਤਿਸ਼ ਗੌਤਮ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

Live Cricket Score

ਤਾਜ਼ਾ ਤਾਰੀਨ