ਸਰਹਿੰਦ (ਰੂਪ ਨਰੇਸ਼/ਥਾਪਰ):
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਡੀਐਲਐਸਏ, ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਅਤੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪੁਲਿਸ ਅਧਿਕਾਰੀਆਂ ਨੂੰ ਬਾਲ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ 2015 ਅਤੇ ਬਾਲ ਮਜ਼ਦੂਰੀ ਦੀ ਮਨਾਹੀ ਬਾਰੇ ਜਾਗਰੂਕਤਾ ਪ੍ਰੋਗਰਾਮ ਅੱਜ ਐਡਵੋਕੇਟ ਜੇਪੀਐਸ ਬੱਤਰਾ ਵੱਲੋਂ ਡੀਐਸਪੀ ਗੁਰਪ੍ਰਤਾਪ ਸਿੰਘ, ਡੀਸੀਪੀਓ ਹਰਭਜਨ ਸਿੰਘ, ਅਨਿਲ ਗੁਪਤਾ ਚੇਅਰਮੈਨ ਬਾਲ ਭਲਾਈ ਕਮੇਟੀ, ਗੁਲਸ਼ਨ ਬੌਬੀ ਮੈਂਬਰ ਜੇਜੇ ਬੋਰਡ ਦੀ ਮੌਜੂਦਗੀ ਵਿੱਚ ਕਰਵਾਇਆ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਾਰੇ ਪੁਲਿਸ ਥਾਣਿਆਂ ਦੇ ਐਸਐਚਓ ਪੁਲਿਸ ਲਾਈਨ ਜੋਧਪੁਰ ਵਿਖੇ ਮੌਜੂਦ ਸਨ। ਐਡਵੋਕੇਟ ਬੱਤਰਾ ਨੇ ਪੁਲਿਸ ਅਧਿਕਾਰੀਆਂ ਨੂੰ ਬਾਲ ਮਾਮਲਿਆਂ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿਰੁੱਧ ਕੇਸਾਂ ਦੀ ਸੁਣਵਾਈ ਦੌਰਾਨ ਪੁਲਿਸ ਦੁਆਰਾ ਅਪਣਾਈ ਜਾਣ ਵਾਲੀ ਪ੍ਰਕਿਰਿਆ, ਲਾਜ਼ਮੀ ਨਿਯਮਾਂ ਬਾਰੇ ਲੈਕਚਰ ਦਿੱਤਾ। ਡੀਸੀਪੀਓ ਹਰਭਜਨ ਸਿੰਘ ਨੇ ਆਪਣੇ ਤਜਰਬੇ ਅਤੇ ਪੁਲਿਸ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਅਤੇ ਬੱਚਿਆਂ ਦੇ ਕੇਸਾਂ ਨਾਲ ਨਜਿੱਠਣ ਦੌਰਾਨ ਤਾਲਮੇਲ ਅਤੇ ਟੀਮ ਵਰਕ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।