
ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਸਰਕਾਰੀ ਐਲੀਮੈਂਟਰੀ ਸਕੂਲ ਸਰਹਿੰਦ ਦੇ ਵਿਦਿਆਰਥੀ ਸ਼ਿਵਮ ਕੁਮਾਰ ਨੇ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵਿੱਚ ਸਕੂਲ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਮੁੱਖ ਅਧਿਆਪਕ ਨੇ ਕਿਹਾ ਕਿ ਸ਼ਿਵਮ ਨੇ ਪ੍ਰੀਖਿਆ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਉਸ ਦੇ ਮਾਪਿਆਂ ਨੇ ਇਸ ਨਤੀਜੇ ’ਤੇ ਖੁਸ਼ੀ ਪ੍ਰਗਟਾਈ ਤੇ ਉਮੀਦ ਕੀਤੀ ਕਿ ਉਹ ਅੱਗੇ ਦੀ ਵੀ ਪੜ੍ਹਾਈ ਵਿੱਚ ਵੀ ਅਜਿਹਾ ਪ੍ਰਦਰਸ਼ਨ ਜਾਰੀ ਰੱਖੇਗਾ। ਸਕੂਲ ਪ੍ਰਬੰਧਕਾਂ ਨੇ ਸ਼ਿਵਮ ਨੂੰ ਸਨਮਾਨਿਤ ਕੀਤਾ ਅਤੇ ਉਸ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

