ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਈਦ ਦੇ ਤਿਉਹਾਰ ਮੌਕੇ ਰੌਂਜਾ ਸਰੀਫ ਫ਼ਤਿਹਗੜ੍ਹ ਸਾਹਿਬ ਵਿਖੇ ਕੀਤਾ ਸਜਦਾ
ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼:
ਈਦ ਦੇ ਪਵਿੱਤਰ ਦਿਹਾੜੇ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਰੋਜਾ ਸਰੀਫ ਫ਼ਤਹਿਗੜ੍ਹ ਸਾਹਿਬ ਵਿਖੇ ਸਿਜਦਾ ਕੀਤਾ ਅਤੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ ।
ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਈਦ ਦਾ ਤਿਉਹਾਰ ਲੋਕਾਂ ਦੇ ਆਪਸੀ ਪਿਆਰ, ਸਨੇਹ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ। ਈਦ ਸਿਰਫ਼ ਮੁਸਲਮਾਨਾਂ ਦਾ ਹੀ ਨਹੀਂ ਸਗੋਂ ਸਾਰੇ ਲੋਕਾਂ ਦਾ ਮੁਕੱਦਸ ਤਿਉਹਾਰ ਹੈ ਅਤੇ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਾਂਝੀਵਾਲਤਾ ਦੀ ਸੱਚੀ ਭਾਵਨਾ ਨਾਲ ਮਨਾਇਆ ਜਾਣਾ ਚਾਹੀਦਾ ਹੈ।
ਉਨ੍ਹਾ ਨੇ ਲੋਕਾਂ ਨੂੰ ਨਫ਼ਰਤੀ ਅਤੇ ਫੁੱਟਪਾਊ ਸ਼ਕਤੀਆਂ ਦੇ ਮੁਕਾਬਲੇ ਲਈ ਪਿਆਰ, ਸਾਂਝ ਅਤੇ ਹਮਰਦਰਦੀ ਦੀ ਭਾਵਨਾ ਨਾਲ ਵਿਚਰਨ ਦਾ ਸੱਦਾ ਦਿਤਾ।
ਇਸ ਮੌਕੇ ਇਸ ਮੌਕੇ ਰੋਜ਼ਾ ਸਰੀਫ ਦੇ ਖਲੀਫਾ ਸਈਅਦ ਸਾਦਿਕ ਰਜ਼ਾ, ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ, ਸੈੱਫ ਅਹਿਮਦ, ਕੌਂਸਲਰ ਗੁਲਸ਼ਨ ਰਾਏ ਬੋਬੀ, ਕੌਂਸਲਰ ਆਨੰਦ ਮੋਹਨ, ਕੌਂਸਲਰ ਯਸ਼ਪਾਲ ਲਹੌਰੀਆ, ਕੌਂਸਲਰ ਅਮਰਦੀਪ ਬੈਨੀਪਾਲ, ਬਲਾਕ ਪ੍ਰਧਾਨ ਖੇੜਾ ਓਕਾਰ ਸਿੰਘ ਲਾਲ ਜੀ, ਨਰਿੰਦਰ ਕੁਮਾਰ ਪ੍ਰਿੰਸ, ਰਵਿੰਦਰ ਬਾਸੀ, ਗੁਰਸ਼ਰਨ ਬੱਬੀ, ਗੁਰਜੀਤ ਲੋਗੀ, ਹਰਪਾਲ ਸਿੰਘ, ਨਰਿੰਦਰ ਕੁਮਾਰ ਬਿੰਦਰ, ਸੰਤ ਰਾਮ, ਰਾਜੀਵ ਸ਼ਰਮਾ, ਹਬੀਬ ਮਲਿਕ ਆਦਿ ਹਾਜ਼ਰ ਸਨ।