ਫ਼ਤਿਹਗੜ੍ਹ ਸਾਹਿਬ ਰੂਪ ਨਰੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸੀ ਸੋਚ ਸਦਕਾ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਚ ਇਨਕਲਾਬੀ ਸੁਧਾਰ ਕੀਤੇ ਹਨ ਇਹਨਾਂ ਸੁਧਾਰਾਂ ਤਹਿਤ ਸਰਕਾਰੀ ਸਕੂਲਾਂ ਚ ਅਤੀ ਆਧੁਨਿਕ ਕਲਾਸ ਰੂਮ ਬਣਾਏ ਗਏ ਹਨ ਜੋ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਜਗਾਰ ਮਾਹੌਲ ਦੇਣ ਤੋ ਇਲਾਵਾ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਬਲਾੜੀ ਕਲਾਂ ਵਿਖੇ ਵਿਕਾਸ ਕਾਰਜ ਦਾ ਉਦਘਾਟਨ ਕਰਨ ਤੋ ਬਾਅਦ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਇਸ ਸਰਕਾਰੀ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਸਰਕਾਰੀ ਨੌਕਰੀਆਂ ਵਿੱਚ ਉੱਚ ਅਹੁੱਦੇ ਪ੍ਰਾਪਤ ਕੀਤੇ ਹਨ, ਜਿਨਾਂ ਵਿੱਚ ਸੰਦੀਪ ਕੌਰ ਇੰਸਪੈਕਟਰ ਸਾਡੇ ਵਿੱਚ ਲਾਈਵ ਉਦਾਹਰਣ ਹੈ। ਇਸ ਮੌਕੇ ਤੇ ਸਟੇਟ ਐਵਾਰਡੀ ਨੌਰੰਗ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲ ਬਲਾੜੀ ਕਲਾਂ ਵਿਖੇ ਵਿਦਿਆਰਥੀਆਂ ਨੇ ਸਿੱਖਿਆ ਪ੍ਰਾਪਤ ਕਰਕੇ ਬਹੁਤ ਸਾਰੇ ਉੱਚ ਅਹੁਦਿਆਂ ਨੂੰ ਪ੍ਰਾਪਤ ਕੀਤਾ ਹੈ। ਜਿਸ ਦੇ ਤਹਿਤ ਹੀ ਅੱਜ ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਅਧਾਰ ਤੇ ਵਿਦਿਆਰਥੀਆਂ ਨੂੰ ਨੌਕਰੀਆਂ ਦਿੱਤੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਵੀ ਨੌਕਰੀਆਂ ਹੁਣ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਉਹ ਬਿਲਕੁਲ ਮੈਰਿਟ ਦੇ ਆਧਾਰ ਤੇ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਤੇ ਪ੍ਰਿੰਸੀਪਲ ਬੱਬਲੀ ਰਾਣੀ ਨੇ ਸਿੱਖਿਆ ਕ੍ਰਾਂਤੀ ਦੇ ਤਹਿਤ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਸਾਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜਾਉਣੇ ਚਾਹੀਦੇ ਹਨ।
ਇਸ ਮੌਕੇ ਤੇ ਉਹਨਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਵੱਲੋਂ ਸਕੂਲ ਦੀਆਂ ਉਪਲਬਧੀਆਂ ਬਾਰੇ ਜਾਣੂ ਕਰਵਾਉਣ ਤੋ ਇਲਾਵਾ ਸਕੂਲ ਦੇ ਵਿਕਾਸ ਕਾਰਜਾਂ ਵਿੱਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਅਤੇ ਦਾਨੀਆਂ ਦੀ ਪ੍ਰਸੰਸਾ ਵੀ ਕੀਤੀ।
ਇਸ ਮੌਕੇ ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਉਪ ਜਿਲਾ ਸਿੱਖਿਆ ਅਫਸਰ ਸਕੈਂਡਰੀ ਦੀਦਾਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਤਹਿਤ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਤੇ ਇੰਸਪੈਕਟਰ ਸੰਦੀਪ ਕੋਰ, ਸਟੇਟ ਅਵਾਰਡੀ ਨੋਰੰਗ ਸਿੰਘ ਸਮੇਤ ਦਾਨੀਆਂ ਅਤੇ ਵੱਖੋ ਵੱਖਰੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਰਪੰਚ ਸਮਸੇਰ ਸਿੰਘ,ਗੁਰਦੀਪ ਸਿੰਘ, ਬਲਜੀਤ ਸਿੰਘ, ਨਰਿੰਦਰ ਸਿੰਘ, ਅਵਤਾਰ ਸਿੰਘ, ਪਵਨਦੀਪ ਸਿੰਘ, ਸਨਦੀਪ ਸਿੰਘ , ਕਰਨੈਲ ਸਿੰਘ, ਅਮਰਿੰਦਰ ਸਿੰਘ , ਜਸਪ੍ਰੀਤ ਸਿੰਘ ,ਬੀਪੀਈਓ ਹਰਬੰਸ ਸਿੰਘ ਤੋਂ ਇਲਾਵਾ ਵੱਖੋ ਵੱਖਰੇ ਪਿੰਡਾਂ ਦੇ ਪੰਚ ਸਰਪੰਚ ਸਾਹਿਬਾਨ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।