ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਗਰਮ ਜਰਸੀਆ ਅਤੇ ਵਜ਼ੀਫੇ ਵੰਡੇ ਗਏ।

ਬੱਸੀ ਪਠਾਣਾਂ (ਉਦੇ ਧੀਮਾਨ ), ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਵੱਲੋਂ ਸ਼ਾਖਾ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਸੇਵਾ ਹੈੱਡ ਵਿਨੋਦ ਸ਼ਰਮਾ,ਪ੍ਰੋਜੈਕਟ ਹੈੱਡ ਅਨਿਲ ਕੁਮਾਰ ਅਤੇ ਰੁਪਿੰਦਰ ਸੁਰਜਨ ਦੀ ਦੇਖ-ਰੇਖ ਹੇਠ ਸਰਕਾਰੀ ਐਲੀਮੈਂਟਰੀ ਜੇਲ੍ਹ ਸਕੂਲ ਤੇ ਅੱਠ ਸਕੂਲਾਂ ਦੇ ਕਰੀਬ 164 ਵਿਦਿਆਰਥੀਆਂ ਨੂੰ ਗਰਮ ਜਰਸੀਆਂ, ਟੋਪੀਆਂ ਅਤੇ ਸਟੇਸ਼ਨਰੀ ਦਾ ਸਮਾਨ ਵੰਡੀਆਂ ਗਈਆਂ। ਅਤੇ 6 ਸਕੂਲਾਂ ਦੇ 6 ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਸਰਦਾਰ ਬਲਦੇਵ ਸਿੰਘ ਢਿੱਲੋਂ ਯਾਦਗਾਰੀ ਵਜ਼ੀਫਾ ਵੀ ਦਿੱਤਾ ਗਿਆ ਜਿਸ ਵਿੱਚ ਹਰੇਕ ਵਿਦਿਆਰਥੀ ਨੂੰ 2500/- ਰੁਪਏ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮਨੋਜ ਕੁਮਾਰ ਭੰਡਾਰੀ, ਅਨਿਲ ਕੁਮਾਰ ਅਤੇ ਰੁਪਿੰਦਰ ਸੁਰਜਨ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਹਰ ਸਾਲ ਲੋੜਵੰਦ ਵਿਦਿਆਰਥੀਆਂ ਨੂੰ ਗਰਮ ਜਰਸੀਆ ਅਤੇ ਵਜ਼ੀਫੇ ਦਿੱਤੇ ਜਾਂਦੇ ਹਨ। ਭਾਰਤ ਵਿਕਾਸ ਪ੍ਰੀਸ਼ਦ ਦਾ ਮੁੱਖ ਉਦੇਸ਼ ਲੋੜਵੰਦਾਂ ਦੀ ਮਦਦ ਕਰਨਾ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵੱਲ ਆਕਰਸ਼ਿਤ ਕਰਨਾ ਹੈ ਤਾਂ ਜੋ ਬੱਚੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਭਵਿੱਖ ਵਿੱਚ ਉਹ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਦੇ ਕੇ ਆਪਣੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੁਖਵਿੰਦਰ ਕੌਰ ਨੂੰ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਨੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਸਮਾਜ ਸੇਵਾ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ ਅਤੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਹਰ ਸਾਲ ਲੋੜਵੰਦਾਂ ਦੀ ਮਦਦ ਕਰਨਾ ਸ਼ਲਾਘਾਯੋਗ ਕਦਮ ਹੈ। ਅੰਤ ਵਿੱਚ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਨੇ ਪ੍ਰੋਗਰਾਮ ਵਿੱਚ ਹਾਜ਼ਰ ਸਮੂਹ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਸਮੇਤ ਸਮੂਹ ਸਟਾਫ਼, ਦੋਵੇਂ ਪ੍ਰੋਜੈਕਟ ਮੁਖੀਆਂ ਅਤੇ ਪ੍ਰੀਸ਼ਦ ਪਰਿਵਾਰ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੂਬਾ ਸੰਗਠਨ ਮੰਤਰੀ ਰਮੇਸ਼ ਮਲਹੋਤਰਾ, ਹਰਮੀਤ ਬਾਜਵਾ, ਮਹਿਲਾ ਪ੍ਰਧਾਨ ਸ਼੍ਰੀਮਤੀ ਮੀਨੂੰ ਬਾਲਾ, ਸਕੱਤਰ ਭਾਰਤ ਭੂਸ਼ਣ ਸਚਦੇਵਾ, ਖਜ਼ਾਨਚੀ ਸੰਜੀਵ ਸੋਨੀ, ਕੁਲਦੀਪ ਕੌਰ, ਹਿਤੂ ਸੁਰਜਨ, ਨਿਸ਼ੀ ਮਲਹੋਤਰਾ, ਮਨੀਸ਼ਾ ਅਰੋੜਾ, ਨੀਰਜ ਮਲਹੋਤਰਾ, ਬਬਲਜੀਤ ਪਨੇਸਰ, ਰਵੀਸ਼ ਅਰੋੜਾ, ਪ੍ਰਦੀਪ ਮਲਹੋਤਰਾ, ਪ੍ਰੀਤਮ ਰਬੜ, ਰਣਧੀਰ ਕੁਮਾਰ, ਅਸ਼ੋਕ ਗਰਗ, ਵਿਕਾਸ ਬਾਂਸਲ, ਆਦਿ ਮੈਂਬਰ ਹਾਜ਼ਰ ਸਨ |

Leave a Reply

Your email address will not be published. Required fields are marked *