ਐਡਵੋਕੇਟ ਗੋਰਵ ਗੋਇਲ ਦਾ ਕੀਤਾ ਸਨਮਾਨ

ਬੱਸੀ ਪਠਾਣਾਂ (ਉਦੇ ਧੀਮਾਨ ), ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਦੇ ਮੀਤ ਪ੍ਰਧਾਨ ਐਡਵੋਕੇਟ ਗੋਰਵ ਗੋਇਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦਾ ਕਾਰਜਕਾਰੀ ਮੈਂਬਰ ਬਣਨ ਤੇ ਪ੍ਰਾਚੀਨ ਸ਼੍ਰੀ ਰਾਮ ਮੰਦਰ ਵਿੱਖੇ ਨਤਮਸਤਕ ਹੋਣ ਉਪ੍ਰੰਤ ਪ੍ਰਾਚੀਨ ਸ਼੍ਰੀ ਰਾਮ ਮੰਦਰ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ ਵੱਲੋ ਐਡਵੋਕੇਟ ਗੋਰਵ ਗੋਇਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ ਤੇ ਸਮੂਹ ਮੈਂਬਰਾਂ ਵੱਲੋਂ ਐਡਵੋਕੇਟ ਗੋਰਵ ਗੋਇਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦਾ ਕਾਰਜਕਾਰੀ ਮੈਂਬਰ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਐਡਵੋਕੇਟ ਗੋਰਵ ਗੋਇਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਬਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਵਕੀਲ ਦੀ ਵੋਟ ਪਿਆਰ ਤੇ ਸਤਿਕਾਰ ਦੀ ਹੁੰਦੀ ਹੈ, ਜੋ ਉਨ੍ਹਾਂ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਨੂੰ ਇਨਸਾਫ਼ ਦਿਵਾਉਣਾ ਤੇ ਨਿਰਪੱਖਤਾ ਨਾਲ ਕੰਮ ਕਰਨਾ ਹੋਵੇਗਾ। ਇਸ ਮੌਕੇ ਪੰਡਿਤ ਸੇਵਕ ਰਾਮ ਸ਼ਰਮਾਂ,ਓਮ ਪ੍ਰਕਾਸ਼ ਗੌਤਮ, ਹਮਿੰਦਰ ਦਲਾਲ, ਮਾਰੂਤ ਮਲਹੌਤਰਾ, ਐਡਵੋਕੇਟ ਦੀਪਕ ਬੈਕਟਰ, ਮਹੇਸ਼ ਧੀਮਾਨ, ਰਾਜਨ ਬਤਰਾ, ਡਾ.ਦੀਵਾਨ ਧੀਰ, ਦਿਨੇਸ਼ ਖੰਨਾ ਅਮਿਤ ਜਿੰਦਲ, ਪੰਕਜ਼ ਭਨੋਟ, ਨਰੇਸ਼ ਗੋਤਮ, ਦਿਨੇਸ਼ ਗੁਪਤਾ,ਅਸ਼ੌਕ ਗੌਤਮ ਤੋਂ ਇਲਾਵਾ ਆਦਿ ਮੈਂਬਰ ਹਾਜ਼ਰ ਸਨ|

Leave a Reply

Your email address will not be published. Required fields are marked *