ਸਰਹਿੰਦ: ਸ਼੍ਰੀ ਫਤਿਹਗੜ ਸਾਹਿਬ ਦੀ ਸ਼ਹੀਦੀ ਸਭਾ ਨੂੰ ਵੇਖਦੇ ਹੋਏ ਜਿਲ੍ਹਾ ਪ੍ਰਸ਼ਾਸਨ ਜਿਥੇ ਹੋਰ ਸੜਕਾਂ ਦੀ ਮੁਰੰਮਤ ਕਰਵਾ ਰਹੀ ਹੈ, ਉੱਥੇ ਹੀ ਪੁਰਾਣੇ ਰੇਲਵੇ ਪੁਲ (ਬ੍ਰਾਹਮਣ) ਮਾਜਰਾ ਤੋਂ ਲੈ ਕੇ ਰੇਲਵੇ ਲਾਈਨਾਂ ਨੇੜੇ ਰੋਪੜ ਬੱਸ ਸਟੈਂਡ ਤੱਕ ਸੜਕ ਦੀ ਮੁਰੰਮਤ ਕਰਵਾਈ ਜਾਵੇ। ਇਹ ਗੱਲ ਲਾਭ ਸਿੰਘ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ। ਉਹਨਾਂ ਕਿਹਾ ਕਿ ਸ਼ਹੀਦੀ ਸਭਾ ਤੇ ਜਾਣ ਵਾਲੀ ਸੰਗਤ ਖਾਸ ਕਰਕੇ ਬਜੁਰਗਾਂ ਅਤੇ ਮਹਿਲਾਵਾਂ ਨੂੰ ਕੋਈ ਦਿੱਕਤ ਨਾ ਆਵੇ। ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਖਰਾਬ ਹੈ ਜਿਸ ਕਾਰਨ ਨਿਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਨਿਰਮਲ ਸਿੰਘ ਨਿੰਮਾ, ਰਣਜੀਤ ਸਿੰਘ, ਸਮਸ਼ੇਰ ਸਿੰਘ, ਇੰਦਰਜੀਤ ਸਿੰਘ , ਮੱਖਣ ਸਿੰਘ , ਮਾਸਟਰ ਈਸ਼ਵਰ ਦਾਸ, ਕ੍ਰਿਸ਼ਨ ਲਾਲ ਆਦਿ ਹਾਜਰ ਸਨ।